ਪਟਿਆਲਾ ਵਿੱਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਕੱਟੇ 9 ਚਲਾਨ
ਪਟਿਆਲਾ, 22 ਜੁਲਾਈ (ਹਿੰ.ਸ.)| ਸਿਵਲ ਸਰਜਨ ਦਫ਼ਤਰ ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਤ੍ਰਿਪੜੀ, ਸਿਓਨਾ ਰੋਡ ਅਤੇ ਸਰਹਿੰਦ ਰੋਡ ਖੇਤਰ ਵਿੱਚ ਚਲਾਈ ਗਈ। ਚੈਕਿੰ
ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਦੇ ਹੋਏ ਅਧਿਕਾਰੀ।


ਪਟਿਆਲਾ, 22 ਜੁਲਾਈ (ਹਿੰ.ਸ.)| ਸਿਵਲ ਸਰਜਨ ਦਫ਼ਤਰ ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਤ੍ਰਿਪੜੀ, ਸਿਓਨਾ ਰੋਡ ਅਤੇ ਸਰਹਿੰਦ ਰੋਡ ਖੇਤਰ ਵਿੱਚ ਚਲਾਈ ਗਈ।

ਚੈਕਿੰਗ ਦੌਰਾਨ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ) ਦੀਆਂ ਧਾਰਾਵਾਂ 4 ਅਤੇ 6 ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਕੁੱਲ 9 ਚਲਾਨ ਕੱਟੇ ਗਏ ਅਤੇ ਉਲੰਘਣਾ ਕਰਨ ਵਾਲਿਆਂ ਤੋਂ 1,450 ਜੁਰਮਾਨਾ ਵਸੂਲਿਆ ਗਿਆ।

ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਅਤੇ ਆਪਣੀ ਸਿਹਤ ਦੀ ਸੰਭਾਲ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਅਤੇ ਲਾਗੂਕਰਨ ਮੁਹਿੰਮਾਂ ਦਾ ਮਕਸਦ ਲੋਕਾਂ ਦੀ ਸਿਹਤ ਦੀ ਰੱਖਿਆ ਕਰਨਾ ਹੈ।

ਡਾ. ਰੰਧਾਵਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਕੋਟਪਾ ਐਕਟ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ ਅਤੇ ਤੰਬਾਕੂ ਰਹਿਤ ਸਮਾਜ ਦੀ ਸਥਾਪਨਾ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਇਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀ ਅਨਿਲ ਗੁਰੂ ਅਤੇ ਖੁਸ਼ਬੀਰ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande