ਅਸਾਮ : ਕੱਛਾਰ ਵਿੱਚ 2.4 ਕਰੋੜ ਰੁਪਏ ਦੀਆਂ ਸ਼ੱਕੀ ਯਾਬਾ ਗੋਲੀਆਂ ਜ਼ਬਤ, ਤਿੰਨ ਗ੍ਰਿਫ਼ਤਾਰ
ਗੁਹਾਟੀ, 22 ਜੁਲਾਈ (ਹਿੰ.ਸ.)। ਅਸਾਮ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਕੱਛਾਰ ਜ਼ਿਲ੍ਹੇ ਵਿੱਚ ਲਗਭਗ 2.4 ਕਰੋੜ ਰੁਪਏ ਦੀਆਂ 24,000 ਸ਼ੱਕੀ ਯਾਬਾ ਗੋਲੀਆਂ ਜ਼ਬਤ ਕੀਤੀਆਂ ਹਨ। ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਖ ਮੰਤਰੀ
ਬਰਾਮਦ ਨਸ਼ੀਲਾ ਪਦਾਰਥ ਅਤੇ ਗ੍ਰਿਫ਼ਤਾਰ ਮੁਲਜ਼ਮ


ਗੁਹਾਟੀ, 22 ਜੁਲਾਈ (ਹਿੰ.ਸ.)। ਅਸਾਮ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਕੱਛਾਰ ਜ਼ਿਲ੍ਹੇ ਵਿੱਚ ਲਗਭਗ 2.4 ਕਰੋੜ ਰੁਪਏ ਦੀਆਂ 24,000 ਸ਼ੱਕੀ ਯਾਬਾ ਗੋਲੀਆਂ ਜ਼ਬਤ ਕੀਤੀਆਂ ਹਨ। ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁੱਖ ਮੰਤਰੀ ਡਾ. ਹਿਮੰਤ ਬਿਸਵਾ ਸਰਮਾ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ 'ਤੇ ਕਾਰਵਾਈ ਦੀ ਪ੍ਰਸ਼ੰਸਾ ਕੀਤੀ, ਇਸਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਇੱਕ ਹੋਰ ਵੱਡੀ ਸਫਲਤਾ ਦੱਸਿਆ। ਕਛਾਰ ਪੁਲਿਸ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ, ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਸਾਮ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande