ਫਾਜ਼ਿਲਕਾ ਦੇ ਸਿਹਤ ਵਿਭਾਗ ਵੱਲੋਂ 23 ਜੁਲਾਈ ਨੂੰ ਅੱਖਾਂ ਦੀ ਜਾਂਚ ਲਈ ਮੁਫ਼ਤ ਵਿਸ਼ੇਸ਼ ਕੈਂਪ ਲਗਾਏ ਜਾਣਗੇ
ਫਾਜ਼ਿਲਕਾ, 22 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਅਤੇ ਡਾ. ਉਪਿੰਦਰ ਸਿੰਘ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈਸ ਤਹਿਤ ਜ਼ਿਲ੍ਹੇ ਵਿਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਅੱ
ਫਾਜ਼ਿਲਕਾ ਦੇ ਸਿਹਤ ਵਿਭਾਗ ਵੱਲੋਂ 23 ਜੁਲਾਈ ਨੂੰ ਅੱਖਾਂ ਦੀ ਜਾਂਚ ਲਈ ਮੁਫ਼ਤ ਵਿਸ਼ੇਸ਼ ਕੈਂਪ ਲਗਾਏ ਜਾਣਗੇ


ਫਾਜ਼ਿਲਕਾ, 22 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਅਤੇ ਡਾ. ਉਪਿੰਦਰ ਸਿੰਘ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈਸ ਤਹਿਤ ਜ਼ਿਲ੍ਹੇ ਵਿਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਅੱਖਾਂ ਦੀ ਜਾਂਚ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਅੱਖਾਂ ਨਾਲ ਸੰਬੰਧਿਤ ਸਮੱਸਿਆਵਾਂ ਜਿਵੇਂ ਨਜ਼ਰ ਦੀ ਕਮੀ, ਚਸ਼ਮੇ ਦੀ ਲੋੜ ਅਤੇ ਅੱਖਾਂ ਦੀ ਹੋਰ ਬਿਮਾਰੀਆਂ ਵਿੱਚ ਵਾਧਾ ਹੋ ਰਿਹਾ ਹੈ, ਇਸ ਲਈ ਇਹ ਕੈਂਪ ਲੋਕਾਂ ਨੂੰ ਸਮੇਂ ਸਿਰ ਜਾਂਚ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਸਕ੍ਰੀਨਿੰਗ, ਨੇੜੇ ਦੀ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਮੁਫ਼ਤ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਕੈਂਪ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਲਗਾਏ ਜਾ ਰਹੇ ਹਨ। ਪਹਿਲਾ ਕੈਂਪ 23 ਜੁਲਾਈ ਵੀਰਵਾਰ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ। ਇਸ ਵਿਚ ਡਾ: ਸ਼ਾਲੂ ਸਾਮਰੀਆ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ।ਡਾ. ਸ਼ਾਲੂ ਸਮਰੀਆ ਅੱਖਾਂ ਦੇ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਜੇਕਰ ਜਾਂਚ ਦੌਰਾਨ ਕਿਸੇ ਮਰੀਜ਼ ਦੀਆਂ ਅੱਖਾਂ ਵਿਚ ਚਿੱਟਾ ਮੋਤੀਆ ਪਾਇਆ ਜਾਂਦਾ ਹੈ ਤਾਂ ਉਸ ਦਾ ਆਪ੍ਰੇਸ਼ਨ ਅਤੇ ਇਲਾਜ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਫ਼ਤ ਐਨਕਾਂ ਲੈਣ ਲਈ ਮਰੀਜ਼ਾਂ ਨੂੰ ਆਪਣਾ ਕੋਈ ਵੀ ਸਰਕਾਰੀ ਪਛਾਣ ਪੱਤਰ ਜਿਵੇਂ ਕਿ ਆਧਾਰ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ ਨਾਲ ਲਿਆਉਣਾ ਲਾਜ਼ਮੀ ਹੈ।ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਪਰਮਜੀਤ ਕੌਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande