ਜਲੰਧਰ ਪੁਲਿਸ ਨੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 6 ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 22 ਜੁਲਾਈ (ਹਿੰ.ਸ.)| ਜਲੰਧਰ ਦਿਹਾਤ ਪੁਲਿਸ ਦੀ ਥਾਣਾ ਫਿਲੌਰ ਟੀਮ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ .30 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ 3 ਕਾਰਤੂਸ ਬਰਾਮਦ ਕੀਤੇ ਹਨ।ਪੁਲਿਸ ਅਨ
ਜਲੰਧਰ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਹਥਿਆਰ।


ਜਲੰਧਰ, 22 ਜੁਲਾਈ (ਹਿੰ.ਸ.)| ਜਲੰਧਰ ਦਿਹਾਤ ਪੁਲਿਸ ਦੀ ਥਾਣਾ ਫਿਲੌਰ ਟੀਮ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ .30 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ 3 ਕਾਰਤੂਸ ਬਰਾਮਦ ਕੀਤੇ ਹਨ।ਪੁਲਿਸ ਅਨੁਸਾਰ ਇਹ ਕਾਰਵਾਈ ਐੱਸਐੱਸਪੀ ਜਲੰਧਰ ਦਿਹਾਤ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਪੁਲਿਸ ਸੁਪਰਡੈਂਟ (ਜਾਂਚ) ਵਿਨੀਤ ਆਹਲਾਵਤ ਅਤੇ ਡੀਐੱਸਪੀ ਫਿਲੌਰ ਭਾਰਤ ਮਸੀਹ ਲਧੜ ਦੀ ਨਿਗਰਾਨੀ ਹੇਠ ਥਾਣਾ ਫਿਲੌਰ ਦੇ ਐੱਸਐੱਚਓ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਸਤਲੁਜ ਪੁਲ 'ਤੇ ਲੱਗੇ ਹਾਈਟੈਕ ਨਾਕੇ ਦੌਰਾਨ ਇੱਕ ਸਵਿਫਟ ਕਾਰ ਦੀ ਤਲਾਸ਼ੀ ਲਈ।ਤਲਾਸ਼ੀ ਦੌਰਾਨ ਕਾਰ ਵਿੱਚ ਸਵਾਰ 6 ਵਿਅਕਤੀਆਂ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋਇਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਿਕਪ੍ਰੀਤ ਉਰਫ ਰੋਹਿਤ ਵਾਸੀ ਪਿੰਡ ਬੋੜੇਵਾਲ ਕੰਗ, ਥਾਣਾ ਮਜੀਠਾ, ਅੰਮ੍ਰਿਤਸਰ; ਕਰਨਦੀਪ ਸਿੰਘ ਉਰਫ ਕਰਨ ਵਾਸੀ ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ; ਰੌਬਿਨਪ੍ਰੀਤ ਸਿੰਘ ਵਾਸੀ ਬੱਦੋਵਾਲ ਕਲਾਂ, ਥਾਣਾ ਫਤਿਹਗੜ੍ਹ ਚੂੜੀਆਂ; ਰਾਜੇਸ਼ਵਰ ਸਿੰਘ ਵਾਸੀ ਕੋਟਲਾ ਗੁੱਜਰਾਂ, ਥਾਣਾ ਮਜੀਠਾ; ਮਨਜੀਤ ਸਿੰਘ ਵਾਸੀ ਸੰਗਤਪੁਰਾ, ਥਾਣਾ ਝੰਡੇਰ ਅਤੇ ਨਿਖਿਲ ਵਾਸੀ ਸਦਰ ਬਾਜ਼ਾਰ, ਥਾਣਾ ਕੈਂਟ ਅੰਮ੍ਰਿਤਸਰ ਵਜੋਂ ਹੋਈ ਹੈ।ਪੁਲਿਸ ਨੇ ਦੱਸਿਆ ਕਿ ਮੁਲਜ਼ਮ ਘੱਟ ਕੀਮਤ 'ਤੇ ਨਾਜਾਇਜ਼ ਹਥਿਆਰ ਹਾਸਲ ਕਰਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਪਰਾਧਿਕ ਤੱਤਾਂ ਨੂੰ ਮਹਿੰਗੇ ਭਾਅ 'ਤੇ ਵੇਚਦੇ ਸਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਫਿਲੌਰ ਖੇਤਰ ਵਿੱਚ ਕਿਸੇ ਗਿਰੋਹ ਜਾਂ ਵਿਅਕਤੀ ਨੂੰ ਸਪਲਾਈ ਕੀਤੇ ਜਾਣੇ ਸਨ, ਪਰ ਪੁਲਿਸ ਦੀ ਚੌਕਸੀ ਕਾਰਨ ਇਹ ਨੈੱਟਵਰਕ ਬੇਨਕਾਬ ਹੋ ਗਿਆ।ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਹਥਿਆਰਾਂ ਦੇ ਮੁੱਖ ਸਪਲਾਇਰ, ਸਰੋਤ ਅਤੇ ਫਿਲੌਰ ਵਿੱਚ ਹਥਿਆਰ ਲੈਣ ਵਾਲੇ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਅਤੇ ਕੁਝ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande