ਲੁਧਿਆਣਾ 'ਚ ਨਾਬਾਲਿਗ ਲੜਕੀ ਨੂੰ ਅਗਵਾ ਕਰ ਕੇ ਸਮੂਹਿਕ ਜਬਰ ਜਨਾਹ, ਤਿੰਨ ਖ਼ਿਲਾਫ਼ ਪੋਕਸੋ ਤਹਿਤ ਕੇਸ ਦਰਜ
ਲੁਧਿਆਣਾ, 22 ਜੁਲਾਈ (ਹਿੰ.ਸ.)| ਲੁਧਿਆਣਾ ਦੇ ਮੋਤੀ ਨਗਰ ਥਾਣਾ ਖੇਤਰ ਵਿੱਚ 16 ਸਾਲਾ ਨਾਬਾਲਿਗ ਲੜਕੀ ਨਾਲ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਮੁਲਜ਼ਮਾਂ ਨੇ ਲੜਕੀ ਨੂੰ ਕੋਲਡ ਡ੍ਰਿੰਕ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਪਿਲਾਇਆ ਅਤੇ ਬੇਹੋਸ਼ੀ ਦੀ ਹਾਲਤ ਵਿੱ
ਲੁਧਿਆਣਾ 'ਚ ਨਾਬਾਲਿਗ ਲੜਕੀ ਨੂੰ ਅਗਵਾ ਕਰ ਕੇ ਸਮੂਹਿਕ ਜਬਰ ਜਨਾਹ, ਤਿੰਨ ਖ਼ਿਲਾਫ਼ ਪੋਕਸੋ ਤਹਿਤ ਕੇਸ ਦਰਜ


ਲੁਧਿਆਣਾ, 22 ਜੁਲਾਈ (ਹਿੰ.ਸ.)| ਲੁਧਿਆਣਾ ਦੇ ਮੋਤੀ ਨਗਰ ਥਾਣਾ ਖੇਤਰ ਵਿੱਚ 16 ਸਾਲਾ ਨਾਬਾਲਿਗ ਲੜਕੀ ਨਾਲ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਮੁਲਜ਼ਮਾਂ ਨੇ ਲੜਕੀ ਨੂੰ ਕੋਲਡ ਡ੍ਰਿੰਕ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਪਿਲਾਇਆ ਅਤੇ ਬੇਹੋਸ਼ੀ ਦੀ ਹਾਲਤ ਵਿੱਚ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ। ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਤਿੰਨ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸ਼ਿਕਾਇਤਕਰਤਾ ਰਜਨੀ ਦੇਵੀ (ਕਾਲਪਨਿਕ ਨਾਮ), ਜੋ ਮੂਲ ਰੂਪ ਵਿੱਚ ਬਿਹਾਰ ਦੀ ਰਹਿਣ ਵਾਲੀ ਹੈ ਅਤੇ ਇਸ ਸਮੇਂ ਲੁਧਿਆਣਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਹੈ, ਨੇ ਦੱਸਿਆ ਕਿ ਉਸ ਦੀ 16 ਸਾਲਾ ਧੀ ਨੂੰ ਘਰੋਂ ਫੈਕਟਰੀ ਵਿੱਚ ਕੰਮ ਕਰਨ ਲਈ ਨਿਕਲੀ ਸੀ ਪਰ ਉੱਥੇ ਨਹੀਂ ਪਹੁੰਚੀ।

ਜਦੋਂ ਉਹ ਖੁਦ ਫੈਕਟਰੀ ਪਹੁੰਚੀ ਤਾਂ ਧੀ ਦਾ ਕੋਈ ਪਤਾ ਨਹੀਂ ਲੱਗਿਆ। ਕਾਫ਼ੀ ਭਾਲ ਕਰਨ ਤੋਂ ਬਾਅਦ ਉਸ ਨੂੰ ਘਰ ਦੇ ਪਿੱਛੇ ਵਾਲੀ ਗਲੀ ਵਿੱਚ ਧੀ ਮਿਲੀ, ਜੋ ਬਹੁਤ ਡਰੀ-ਸਹਮੀ ਹੋਈ ਸੀ, ਰੋ ਰਹੀ ਸੀ ਅਤੇ ਉਸ ਦੀ ਹਾਲਤ ਬੇਹੋਸ਼ੀ ਵਰਗੀ ਸੀ।

ਪੀੜਤਾ ਨੇ ਆਪਣੀ ਮਾਂ ਨੂੰ ਦੱਸਿਆ ਕਿ ਰਸਤੇ ਵਿੱਚ ਮਨੀਸ਼ ਕੁਮਾਰ ਅਤੇ ਉਸ ਦੇ ਦੋ ਸਾਥੀਆਂ ਸੌਰਵ ਕੁਮਾਰ ਅਤੇ ਨਰੇਸ਼ ਕੁਮਾਰ ਨੇ ਉਸ ਨੂੰ ਬਹਲਾ-ਫੁਸਲਾ ਕੇ ਆਪਣੀ ਕਾਰ ਵਿੱਚ ਬਿਠਾ ਲਿਆ। ਇਸ ਤੋਂ ਬਾਅਦ ਉਹ ਉਸ ਨੂੰ ਕਿਸੇ ਸੁੰਨਸਾਨ ਅਤੇ ਅਣਜਾਣ ਥਾਂ 'ਤੇ ਲੈ ਗਏ, ਜਿੱਥੇ ਕੋਲਡ ਡ੍ਰਿੰਕ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਪਿਲਾਇਆ ਗਿਆ। ਪੀੜਤਾ ਨੇ ਦੋਸ਼ ਲਾਇਆ ਕਿ ਬੇਹੋਸ਼ੀ ਦੀ ਹਾਲਤ ਵਿੱਚ ਤਿੰਨਾਂ ਨੇ ਉਸ ਨਾਲ ਉਸ ਦੀ ਮਰਜ਼ੀ ਦੇ ਵਿਰੁੱਧ ਸਮੂਹਿਕ ਜਬਰ ਜਨਾਹ ਕੀਤਾ।

ਵਾਰਦਾਤ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਕਿਹਾ ਕਿ ਜੇਕਰ ਉਸ ਨੇ ਕਿਸੇ ਨੂੰ ਇਸ ਬਾਰੇ ਦੱਸਿਆ ਤਾਂ ਉਸ ਦੇ ਨਤੀਜੇ ਬਹੁਤ ਮਾੜੇ ਹੋਣਗੇ। ਇਸ ਤੋਂ ਬਾਅਦ ਉਹ ਉਸ ਨੂੰ ਘਰ ਦੇ ਪਿੱਛੇ ਵਾਲੀ ਗਲੀ ਵਿੱਚ ਛੱਡ ਕੇ ਫ਼ਰਾਰ ਹੋ ਗਏ।

ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਮੋਤੀ ਨਗਰ ਥਾਣਾ ਪੁਲਿਸ ਨੇ ਮਨੀਸ਼ ਕੁਮਾਰ, ਨਰੇਸ਼ ਕੁਮਾਰ ਅਤੇ ਸੌਰਵ ਕੁਮਾਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande