ਕਿਸਾਨਾਂ ਨੂੰ ਨਿਰਵਿਘਨ ਖਰੀਦ ਪ੍ਰਬੰਧ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 22 ਜੁਲਾਈ (ਹਿੰ.ਸ.)| ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਲਈ ਕਿਸਾਨਾਂ ਨੂੰ ਨਿਰਵਿਘਨ ਖਰੀਦ ਪ੍ਰਬੰਧ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋ
ਮੰਤਰੀ ਗੁਰਮੀਤ ਸਿੰਘ ਖੁੱਡੀਆਂ


ਚੰਡੀਗੜ੍ਹ, 22 ਜੁਲਾਈ (ਹਿੰ.ਸ.)| ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਲਈ ਕਿਸਾਨਾਂ ਨੂੰ ਨਿਰਵਿਘਨ ਖਰੀਦ ਪ੍ਰਬੰਧ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ, ਭੰਡਾਰਨ ਅਤੇ ਅਨਾਜ ਦੀ ਸਮੇਂ ਸਿਰ ਚੁਕਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਵਿਚਕਾਰ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਹੋਣ ਵਾਲੇ ਅਨਾਜ ਦੀ ਸਮੇਂ ਸਿਰ ਚੁਕਾਈ ਬਹੁਤ ਜ਼ਰੂਰੀ ਹੈ ਤਾਂ ਜੋ ਮੰਡੀਆਂ ਅਤੇ ਗੋਦਾਮਾਂ ਵਿੱਚ ਲੋੜੀਂਦੀ ਜਗ੍ਹਾ ਉਪਲਬਧ ਰਹੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਲਗਾਤਾਰ ਕੇਂਦਰ ਸਰਕਾਰ ਕੋਲ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨੇ ਦੀ ਚੁਕਾਈ ਦੀ ਮੰਗ ਉਠਾ ਰਹੀ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਪੱਧਰ 'ਤੇ ਪੂਰੀ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande