ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਤੇਜ਼ ਰਫ਼ਤਾਰ ਬੱਸ ਨੇ 4 ਨੂੰ ਦਰੜਿਆ; 2 ਦੀ ਮੌਤ,ਲੋਕਾਂ ਨੇ ਬੱਸ ਸਾੜੀ
ਪਠਾਨਕੋਟ, 22 ਜੁਲਾਈ (ਹਿੰ.ਸ.)| ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ''ਤੇ ਬੁੱਧਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਵੱਲੋਂ ਬੇਕਾਬੂ ਹੋ ਕੇ ਚਾਰ ਲੋਕਾਂ ਨੂੰ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ ''ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਗੁ
ਲੋਕਾਂ ਵੱਲੋਂ ਬੱਸ ਨੂੰ ਲਗਾਈ ਅੱਗ ਤੋਂ ਬਾਅਦ ਅੱਗ ’ਤੇ ਕਾਬੂ ਪਾਉਂਦੇ ਫਾਇਰ ਅਧਿਕਾਰੀ।


ਪਠਾਨਕੋਟ, 22 ਜੁਲਾਈ (ਹਿੰ.ਸ.)| ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਬੁੱਧਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਵੱਲੋਂ ਬੇਕਾਬੂ ਹੋ ਕੇ ਚਾਰ ਲੋਕਾਂ ਨੂੰ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ।ਜਾਣਕਾਰੀ ਅਨੁਸਾਰ, ਲਕਸ਼ਮੀ ਹਾਲੀਡੇਜ਼ ਦੀ ਬੱਸ ਜਲੰਧਰ ਤੋਂ ਜੰਮੂ ਵੱਲ ਜਾ ਰਹੀ ਸੀ। ਸਵੇਰੇ ਕਰੀਬ 10 ਵਜੇ ਕੌਂਤਰਪੁਰ ਨੇੜੇ ਸੰਦੀਪਨੀ ਗੁਰੁਕੁਲ ਸਕੂਲ ਕੋਲ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਇਹ ਸੜਕ ਕਿਨਾਰੇ ਖੜ੍ਹੇ ਲੋਕਾਂ, ਇੱਕ ਸਕੂਟੀ ਅਤੇ ਇੱਕ ਮੋਟਰਸਾਈਕਲ ਨਾਲ ਟਕਰਾ ਗਈ।ਚਸ਼ਮਦੀਦਾਂ ਦੇ ਅਨੁਸਾਰ, ਬੱਸ ਨੇ ਪਹਿਲਾਂ ਕੌਂਤਰਪੁਰ ਵਾਸੀ 38 ਸਾਲਾ ਰਣਜੀਤ ਸਿੰਘ ਦੀ ਸਕੂਟੀ ਨੂੰ ਟੱਕਰ ਮਾਰੀ। ਸਕੂਟੀ ਬੱਸ ਹੇਠਾਂ ਫਸਣ ਦੇ ਬਾਵਜੂਦ ਡਰਾਈਵਰ ਨੇ ਬੱਸ ਨਹੀਂ ਰੋਕੀ ਅਤੇ ਅੱਗੇ ਵਧਦਾ ਰਿਹਾ। ਇਸ ਦੌਰਾਨ ਬੱਸ ਨੇ ਅਰੁਣ ਕੁਮਾਰ (32) ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਕਰੀਬ 200 ਫੁੱਟ ਤੱਕ ਸਕੂਟੀ ਅਤੇ ਮੋਟਰਸਾਈਕਲ ਨੂੰ ਘਸੀਟਦਾ ਲੈ ਗਿਆ ਅਤੇ ਇਸ ਦੌਰਾਨ ਇੱਕ ਮਹਿਲਾ ਨੂੰ ਵੀ ਟੱਕਰ ਲੱਗੀ, ਜੋ ਆਪਣੇ ਬੱਚੇ ਨਾਲ ਸੜਕ ਕਿਨਾਰੇ ਜਾ ਰਹੀ ਸੀ।ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਰਣਜੀਤ ਸਿੰਘ ਅਤੇ ਅਰੁਣ ਕੁਮਾਰ ਨੂੰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਦੋਵਾਂ ਦੀ ਮੌਤ ਹੋ ਗਈ। ਰਣਜੀਤ ਸਿੰਘ ਆਪਣੇ ਪਿਤਾ ਨਾਲ ਖੇਤੀਬਾੜੀ ਕਰਦਾ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਹਨ, ਜਦਕਿ ਅਰੁਣ ਕੁਮਾਰ ਪਿੰਡ ਵਿੱਚ ਟੈਂਟ ਹਾਊਸ ਵਿੱਚ ਕੰਮ ਕਰਦਾ ਸੀ।ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਨਾਰਾਜ਼ ਪਿੰਡ ਵਾਸੀਆਂ ਨੇ ਬੱਸ ਨੂੰ ਅੱਗ ਲਗਾ ਦਿੱਤੀ। ਫਾਇਰ ਬ੍ਰਿਗੇਡ ਨੇ ਕਰੀਬ ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਚੁੱਕੀ ਸੀ।ਐਸਪੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਬੱਸ ਚਲਾਉਣਾ ਸਾਹਮਣੇ ਆਇਆ ਹੈ। ਪੁਲਿਸ ਫ਼ਰਾਰ ਡਰਾਈਵਰ ਦੀ ਭਾਲ ਕਰ ਰਹੀ ਹੈ ਅਤੇ ਬੱਸ ਡਰਾਈਵਰ ਤੇ ਮਾਲਕ ਖ਼ਿਲਾਫ਼ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande