ਅਬੋਹਰ ਨਗਰ ਨਿਗਮ ਚੋਣ ਜਿੱਤ 'ਤੇ ਸੁਨੀਲ ਜਾਖੜ ਨੇ ਲੋਕਾਂ ਦਾ ਕੀਤਾ ਧੰਨਵਾਦ, 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ
ਅਬੋਹਰ, 22 ਜੁਲਾਈ (ਹਿੰ.ਸ.)| ਅਬੋਹਰ ਨਗਰ ਨਿਗਮ ਚੋਣ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਭਾਜਪਾ ਆਗੂ ਸੁਨੀਲ ਕੁਮਾਰ ਜਾਖੜ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਬੋਹਰ ਦੀ ਜਨਤਾ ਨੇ ਭਾਜਪਾ ''ਤੇ ਭਰੋਸਾ ਜਤਾਇਆ ਹੈ ਅਤੇ ਇਸੇ ਵਿਸ਼ਵਾਸ ਦੇ ਕਾਰਨ ਨਗਰ ਨਿਗਮ ਵਿੱਚ ਭਾਜਪਾ ਦਾ ਬੋਰਡ ਬਣਿਆ ਹ
ਭਾਜਪਾ ਆਗੂ ਸੁਨੀਲ ਕੁਮਾਰ ਜਾਖੜ


ਅਬੋਹਰ, 22 ਜੁਲਾਈ (ਹਿੰ.ਸ.)| ਅਬੋਹਰ ਨਗਰ ਨਿਗਮ ਚੋਣ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਭਾਜਪਾ ਆਗੂ ਸੁਨੀਲ ਕੁਮਾਰ ਜਾਖੜ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਬੋਹਰ ਦੀ ਜਨਤਾ ਨੇ ਭਾਜਪਾ 'ਤੇ ਭਰੋਸਾ ਜਤਾਇਆ ਹੈ ਅਤੇ ਇਸੇ ਵਿਸ਼ਵਾਸ ਦੇ ਕਾਰਨ ਨਗਰ ਨਿਗਮ ਵਿੱਚ ਭਾਜਪਾ ਦਾ ਬੋਰਡ ਬਣਿਆ ਹੈ।

ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਲੋਕਾਂ ਲਈ ਚੰਗੇ ਦਿਨ ਨਹੀਂ, ਸਗੋਂ ਮੁਸ਼ਕਲਾਂ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਵੀ ਦਬਾਅ ਹੇਠ ਕੰਮ ਕਰ ਰਹੇ ਹਨ ਅਤੇ ਆਪਣੇ ਆਪ ਨੂੰ ਬੇਬਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੂੰ ਕਾਨੂੰਨ ਦੀ ਕੋਈ ਪਰਵਾਹ ਨਹੀਂ ਹੈ।

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਮੁੱਦਾ ਚੁੱਕਦਿਆਂ ਜਾਖੜ ਨੇ ਕਿਹਾ ਕਿ ਸੂਬੇ ਵਿੱਚ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। ਮਾਨਸੂਨ ਦੇ ਮੌਸਮ ਵਿੱਚ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ, ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਗੰਭੀਰ ਨਹੀਂ ਦਿਖਾਈ ਦੇ ਰਹੀ।

ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕਰਦਿਆਂ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਅਜੇ ਵੀ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਕੀ ਉਹ ਸੂਬੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਲਵੰਤ ਸਿੰਘ ਰਾਜੋਆਣਾ ਵੱਲੋਂ ਲਿਖੇ ਪੱਤਰ 'ਤੇ ਪ੍ਰਤੀਕਿਰਿਆ ਦਿੰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਟਿੱਪਣੀ ਕਰਨ ਲਈ ਉਚਿਤ ਵਿਅਕਤੀ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਵੱਖ-ਵੱਖ ਧਿਰਾਂ ਨੂੰ ਬੁਲਾਉਣ ਦੀ ਗੱਲ ਹੁੰਦੀ ਹੈ ਤਾਂ ਇਹ ਵੀ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਕਿਹੜੇ ਲੋਕਾਂ ਨੂੰ ਸੱਦਾ ਦਿੱਤਾ ਜਾਵੇਗਾ। ਜਾਖੜ ਨੇ ਸਵਾਲ ਕੀਤਾ ਕਿ ਜੇਕਰ ਭਾਜਪਾ ਦੇ ਨੁਮਾਇੰਦਿਆਂ ਨੂੰ ਬੁਲਾਇਆ ਜਾਂਦਾ ਹੈ ਤਾਂ ਕੀ ਸਿਰਫ਼ ਕੇਵਲ ਸਿੰਘ ਢਿੱਲੋਂ ਨੂੰ ਹੀ ਐਸਜੀਪੀਸੀ ਵਿੱਚ ਵੋਟ ਦੇ ਅਧਿਕਾਰ ਦੇ ਆਧਾਰ 'ਤੇ ਬੁਲਾਇਆ ਜਾਵੇਗਾ ਜਾਂ ਇਸ ਸਬੰਧੀ ਕੋਈ ਸਪੱਸ਼ਟ ਮਾਪਦੰਡ ਤੈਅ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande