ਪਟਿਆਲਾ ਵਿੱਚ ਆਰਟੀਏ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ 28 ਵਾਹਨਾਂ ਦੇ 7.82 ਲੱਖ ਦੇ ਕੱਟੇ ਚਲਾਨ
ਪਟਿਆਲਾ, 22 ਜੁਲਾਈ (ਹਿੰ.ਸ.)| ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਮੋਟਰ ਵਾਹਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 28 ਚਲਾਨ ਕੀਤੇ
ਬੱਸ ਦਾ ਚਲਾਨ ਕੱਟਦੇ ਹੋਏ ਆਰਟੀਏ ਦੇ ਅਧਿਕਾਰੀ।


ਪਟਿਆਲਾ, 22 ਜੁਲਾਈ (ਹਿੰ.ਸ.)| ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਮੋਟਰ ਵਾਹਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 28 ਚਲਾਨ ਕੀਤੇ ਗਏ, ਜਿਨ੍ਹਾਂ ਦੀ ਕੁੱਲ ਰਕਮ 7,82,500 ਬਣਦੀ ਹੈ।ਆਰਟੀਏ ਅਧਿਕਾਰੀਆਂ ਨੇ ਦੱਸਿਆ ਕਿ 23 ਫਰਵਰੀ 2026 ਤੋਂ 22 ਜੁਲਾਈ 2026 ਤੱਕ ਚਲਾਈਆਂ ਗਈਆਂ ਚੈਕਿੰਗ ਮੁਹਿੰਮਾਂ ਦੌਰਾਨ ਕੁੱਲ 939 ਚਲਾਨ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ 2,97,00,111 ਦੀ ਜੁਰਮਾਨਾ ਰਾਸ਼ੀ ਬਣੀ ਹੈ।ਚੈਕਿੰਗ ਮੁਹਿੰਮ ਦੌਰਾਨ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ, ਫਿਟਨੈੱਸ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਵੈਧ ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਪਰਮਿਟ ਅਤੇ ਟੈਕਸ ਸਮੇਤ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਜਾਂ ਨਿਯਮਾਂ ਦੀ ਉਲੰਘਣਾ ਕਰਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਮੋਟਰ ਵਾਹਨ ਐਕਟ ਤਹਿਤ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।ਆਰਟੀਏ ਨੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਵੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲੀ ਵਾਹਨਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਹਮੇਸ਼ਾ ਅਪਡੇਟ ਰੱਖੇ ਜਾਣ। ਜੇਕਰ ਕਿਸੇ ਵੀ ਸਕੂਲੀ ਵਾਹਨ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਮੋਟਰ ਵਾਹਨ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਆਟੋ-ਰਿਕਸ਼ਾ, ਰਿਕਸ਼ਾ ਜਾਂ ਹੋਰ ਗੈਰ-ਅਧਿਕਾਰਤ ਵਾਹਨਾਂ ਰਾਹੀਂ ਸਕੂਲ ਨਾ ਭੇਜਣ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸਿਰਫ਼ ਉਨ੍ਹਾਂ ਸਕੂਲੀ ਬੱਸਾਂ ਜਾਂ ਸਕੂਲੀ ਵਾਹਨਾਂ ਵਿੱਚ ਹੀ ਭੇਜਿਆ ਜਾਵੇ, ਜਿਨ੍ਹਾਂ ਕੋਲ ਵੈਧ ਸਕੂਲ ਪਰਮਿਟ, ਫਿਟਨੈੱਸ ਸਰਟੀਫਿਕੇਟ, ਬੀਮਾ ਅਤੇ ਹੋਰ ਸਾਰੇ ਲੋੜੀਂਦੇ ਦਸਤਾਵੇਜ਼ ਮੌਜੂਦ ਹੋਣ। ਇਸ ਨਾਲ ਭਵਿੱਖ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਯਕੀਨੀ ਬਣਾਇਆ ਜਾ ਸਕੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande