ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਹਥਿਆਰ-ਨਸ਼ਾ ਤਸਕਰੀ ਮੋਡੀਊਲ ਦਾ ਕੀਤਾ ਪਰਦਾਫਾਸ਼, 2 ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ, 23 ਜੁਲਾਈ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਗੈਰਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮੋਡੀਊਲ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਅਤਿ-ਆਧੁਨ
ਅੰਮ੍ਰਿਤਸਰ ਪੁਲਿਸ ਵੱਲੋਂ ਬਰਾਮਦ ਕੀਤੀ 6 ਪਿਸਤੌਲ, ਇੱਕ ਕਿਲੋ ਹੈਰੋਇਨ, ਅਫੀਮ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ।


ਅੰਮ੍ਰਿਤਸਰ, 23 ਜੁਲਾਈ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਗੈਰਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮੋਡੀਊਲ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਅਤਿ-ਆਧੁਨਿਕ ਪਿਸਤੌਲ, ਇੱਕ ਕਿਲੋ ਹੈਰੋਇਨ, ਇੱਕ ਕਿਲੋ ਅਫੀਮ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਪੁਲਿਸ ਮੁਤਾਬਕ ਇਹ ਕਾਰਵਾਈ ਸਰਹੱਦ ਪਾਰ ਤੋਂ ਸੰਚਾਲਿਤ ਹਥਿਆਰ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ। ਇਹ ਹੈਂਡਲਰ ਅੰਤਰਰਾਸ਼ਟਰੀ ਸਰਹੱਦ ਰਾਹੀਂ ਗੈਰਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਭੇਜਦਾ ਸੀ, ਜਦਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਨ੍ਹਾਂ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਵਿੱਚ ਸਰਗਰਮ ਅਪਰਾਧੀਆਂ ਅਤੇ ਤਸਕਰਾਂ ਤੱਕ ਪਹੁੰਚਾਉਂਦੇ ਸਨ।

ਪੁਲਿਸ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰ ਅਤਿ-ਆਧੁਨਿਕ ਸ਼੍ਰੇਣੀ ਦੇ ਹਨ ਅਤੇ ਇਨ੍ਹਾਂ ਦੀ ਵਰਤੋਂ ਗੰਭੀਰ ਅਪਰਾਧਿਕ ਵਾਰਦਾਤਾਂ ਵਿੱਚ ਕੀਤੀ ਜਾ ਸਕਦੀ ਸੀ। ਸਮੇਂ ਸਿਰ ਇਸ ਮੋਡੀਊਲ ਦਾ ਪਰਦਾਫਾਸ਼ ਹੋਣ ਨਾਲ ਕਈ ਸੰਭਾਵਿਤ ਵੱਡੀਆਂ ਘਟਨਾਵਾਂ ਨੂੰ ਟਾਲਿਆ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਛੇਹਰਟਾ ਅਤੇ ਥਾਣਾ ਕੈਂਟ, ਅੰਮ੍ਰਿਤਸਰ ਵਿੱਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਪੁਲਿਸ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼ ਵਿੱਚ ਬੈਠੇ ਹੈਂਡਲਰ ਦੀ ਪੂਰੀ ਕੜੀ ਦਾ ਪਤਾ ਲਗਾਇਆ ਜਾ ਸਕੇ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰ ਤੋਂ ਚੱਲ ਰਹੇ ਹਥਿਆਰ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਦਾ ਟੀਚਾ ਅਜਿਹੇ ਗਿਰੋਹਾਂ ਦਾ ਪੂਰੀ ਤਰ੍ਹਾਂ ਖਾਤਮਾ ਕਰਕੇ ਪੰਜਾਬ ਨੂੰ ਸੁਰੱਖਿਅਤ, ਅਪਰਾਧ ਮੁਕਤ ਅਤੇ ਨਸ਼ਾ ਮੁਕਤ ਬਣਾਉਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande