ਫ਼ਰੀਦਕੋਟ ਵਿੱਚ 15 ਅਗਸਤ ਨੂੰ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ
ਫ਼ਰੀਦਕੋਟ, 23 ਜੁਲਾਈ (ਹਿੰ.ਸ.)| ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਰੋਹ ਦ
ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਸਮੀਖਿਆ ਮੀਟਿੰਗ ਕਰਦੇ ਹੋਏ।


ਫ਼ਰੀਦਕੋਟ, 23 ਜੁਲਾਈ (ਹਿੰ.ਸ.)| ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਰੋਹ ਦੀਆਂ ਤਿਆਰੀਆਂ ਲਈ ਬਣਾਈਆਂ ਗਈਆਂ ਕਮੇਟੀਆਂ ਦੇ ਕਨਵੀਨਰਾਂ ਨੇ ਹਿੱਸਾ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਪੂਰੇ ਰਾਸ਼ਟਰੀ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦਿਨ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਣ ਦਾ ਮੌਕਾ ਹੈ।

ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਬੀਐਸਐਫ, ਪੰਜਾਬ ਪੁਲਿਸ ਅਤੇ ਐਨਸੀਸੀ ਕੈਡਿਟਾਂ ਵੱਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀਟੀ ਸ਼ੋਅ ਪੇਸ਼ ਕਰਨਗੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸੁਰੱਖਿਆ, ਟਰੈਫਿਕ ਪ੍ਰਬੰਧ, ਪਾਰਕਿੰਗ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣੀ ਚਾਹੀਦੀ ਅਤੇ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਏ।

ਉਨ੍ਹਾਂ ਇਹ ਵੀ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ, ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਐਸਡੀਐਮ ਫ਼ਰੀਦਕੋਟ ਪੁਨੀਤ ਸ਼ਰਮਾ, ਐਸਡੀਐਮ ਜੈਤੋ ਵਿਕਰਮਜੀਤ ਸਿੰਘ, ਸਿਵਲ ਸਰਜਨ ਡਾ. ਰਮਨਦੀਪ ਸਿੰਗਲ, ਡੀਆਰਓ ਲਵਪ੍ਰੀਤ ਕੌਰ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਜੱਸੀ, ਰੈੱਡ ਕਰਾਸ ਦੇ ਸਕੱਤਰ ਮਨਦੀਪ ਮੌਂਗਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande