ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ
ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ : ਡਾ. ਨਿੱਜਰ ਅੰਮ੍ਰਿਤਸਰ, 23 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦ
ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡਦੇ ਹੋਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ।


ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ : ਡਾ. ਨਿੱਜਰ

ਅੰਮ੍ਰਿਤਸਰ, 23 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ 'ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭੇਜੇ ਗਏ ਇਹ ਬੈਗ ਵਿਦਿਆਰਥੀਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਲਾਹੇਵੰਦ ਸਾਬਤ ਹੋਣਗੇ। ਡਾ. ਨਿੱਜਰ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਸਦਕਾ ਪੰਜਾਬ ਅੱਜ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਬੱਚੇ ਨੂੰ ਮਿਆਰੀ ਅਤੇ ਬਰਾਬਰੀ ਦੇ ਮੌਕੇ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਫ਼ਲ, ਖ਼ੁਸ਼ਹਾਲ ਅਤੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੋਨਿਕਾ, ਆਮ ਆਦਮੀ ਪਾਰਟੀ ਯੂਥ ਵਿੰਗ ਦੇ ਇੰਚਾਰਜ ਸੰਦੀਪ ਸਿੰਘ, ਸਿੱਖਿਆ ਵਿੰਗ ਅੰਮ੍ਰਿਤਸਰ ਦੇ ਇੰਚਾਰਜ ਜਸਕਰਨਦੀਪ ਸਿੰਘ, ਵਾਰਡ ਨੰਬਰ 42 ਦੇ ਇੰਚਾਰਜ ਸ਼ੇਰੇ ਪੰਜਾਬ ਸਿੰਘ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਓ.ਐਸ.ਡੀ. ਮਨਪ੍ਰੀਤ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande