ਪਿੰਡ ਦਾਨਿਆਂਵਾਲੀ ਵਿੱਚ ਲੋਕ ਮਿਲਣੀ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਬਟਾਲਾ, 23 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਦਾਨਿਆਂਵਾਲੀ ਦਾ ਦੌਰਾ ਕਰਕੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਦੇ ਜਲਦੀ
ਲੋਕ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ।


ਬਟਾਲਾ, 23 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਦਾਨਿਆਂਵਾਲੀ ਦਾ ਦੌਰਾ ਕਰਕੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਸੇਵਾ, ਪਿੰਡਾਂ ਦਾ ਵਿਕਾਸ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਅਤੇ ਹਰ ਸਮੇਂ ਲੋਕਾਂ ਦੀ ਸੇਵਾ ਲਈ ਉਪਲਬਧ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਵਿਕਾਸ ਦੇ ਹੋਰ ਵੀ ਕਈ ਕੰਮ ਕੀਤੇ ਹਨ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ, ਗਲੀਆਂ, ਪਾਰਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਗਏ ਹਨ। ਇਸ ਤੋਂ ਇਲਾਵਾ ਹਲਕੇ ਵਿੱਚ ਸੜਕਾਂ ਦੇ ਨਿਰਮਾਣ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ।

ਸ਼ੈਰੀ ਕਲਸੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਹਨ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਣ।

ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਸਕੂਲ ਆਫ ਐਮੀਨੈਂਸ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ 10 ਲੱਖ ਰੁਪਏ ਤੱਕ ਦੇ ਮੁਫ਼ਤ ਸਿਹਤ ਇਲਾਜ ਵਰਗੀਆਂ ਕਈ ਮਹੱਤਵਪੂਰਨ ਸਹੂਲਤਾਂ ਦਿੱਤੀਆਂ ਗਈਆਂ ਹਨ।

ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਜਲਦੀ ਨਿਪਟਾਰੇ ਦਾ ਉਨ੍ਹਾਂ ਭਰੋਸਾ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande