ਤਰਨਤਾਰਨ ਦੀ ਸੈਂਟਰਲ ਜੇਲ੍ਹ 'ਚ ਤਾਇਨਾਤ ਮੈਡੀਕਲ ਅਫਸਰ ਗ੍ਰਿਫ਼ਤਾਰ
ਤਰਨਤਾਰਨ, 23 ਜੁਲਾਈ (ਹਿੰ.ਸ.)| ਤਰਨਤਾਰਨ ਦੀ ਸੈਂਟਰਲ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇੱਕ ਵਾਰ ਫਿਰ ਚਰਚਾ ਵਿੱਚ ਹੈ। ਜੇਲ੍ਹ ਵਿੱਚ ਤਾਇਨਾਤ ਮੈਡੀਕਲ ਅਫਸਰ ਡਾ. ਅਨਮੋਲ ਪ੍ਰੀਤ ਸਿੰਘ ਨੂੰ ਤਲਾਸ਼ੀ ਦੌਰਾਨ ਕਥਿਤ ਤੌਰ ''ਤੇ ਪਾਬੰਦੀਸ਼ੁਦਾ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਉਸ ਕੋਲੋਂ
ਤਰਨਤਾਰਨ ਦੀ ਸੈਂਟਰਲ ਜੇਲ੍ਹ 'ਚ ਤਾਇਨਾਤ ਮੈਡੀਕਲ ਅਫਸਰ ਗ੍ਰਿਫ਼ਤਾਰ


ਤਰਨਤਾਰਨ, 23 ਜੁਲਾਈ (ਹਿੰ.ਸ.)| ਤਰਨਤਾਰਨ ਦੀ ਸੈਂਟਰਲ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇੱਕ ਵਾਰ ਫਿਰ ਚਰਚਾ ਵਿੱਚ ਹੈ। ਜੇਲ੍ਹ ਵਿੱਚ ਤਾਇਨਾਤ ਮੈਡੀਕਲ ਅਫਸਰ ਡਾ. ਅਨਮੋਲ ਪ੍ਰੀਤ ਸਿੰਘ ਨੂੰ ਤਲਾਸ਼ੀ ਦੌਰਾਨ ਕਥਿਤ ਤੌਰ 'ਤੇ ਪਾਬੰਦੀਸ਼ੁਦਾ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਉਸ ਕੋਲੋਂ 997 ਲਾਲ ਕੈਪਸੂਲ, 2 ਮੋਬਾਈਲ ਫੋਨ, ਭਾਰਤੀ ਕਰੰਸੀ ਅਤੇ ਚਰਸ ਵਰਗਾ ਪਦਾਰਥ ਬਰਾਮਦ ਕੀਤਾ ਗਿਆ ਹੈ।ਸੈਂਟਰਲ ਜੇਲ੍ਹ ਦੇ ਅਸਿਸਟੈਂਟ ਸੁਪਰਡੈਂਟ ਕੁਲਜੀਤ ਸਿੰਘ ਨੇ ਡਿਊਟੀ ਦੌਰਾਨ ਮੈਡੀਕਲ ਅਫਸਰ ਡਾ. ਅਨਮੋਲ ਪ੍ਰੀਤ ਸਿੰਘ (ਵਾਸੀ ਗਲੀ ਨੰਬਰ 6, ਜੋਤਿਸਰ ਕਲੋਨੀ, ਜੰਡਿਆਲਾ ਗੁਰੂ) ਦੀ ਤਲਾਸ਼ੀ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੇ ਪਹਿਲਾਂ ਆਪਣੇ ਬੈਗ ਦੀ ਤਲਾਸ਼ੀ ਕਰਵਾਉਣ ਤੋਂ ਇਨਕਾਰ ਕੀਤਾ ਸੀ। ਇਸ ਤੋਂ ਬਾਅਦ ਟੀਮ ਨੇ ਡਾਕਟਰ ਦੇ ਬੈਗ ਅਤੇ ਉਸ ਦੀ ਆਈ-20 ਕਾਰ ਦੀ ਜਾਂਚ ਕੀਤੀ। ਤਲਾਸ਼ੀ ਦੌਰਾਨ 997 ਲਾਲ ਕੈਪਸੂਲ, 1490 ਹੋਰ ਕੈਪਸੂਲ, 2050 ਗੋਲੀਆਂ, 2 ਮੋਬਾਈਲ ਫੋਨ, 2630 ਰੁਪਏ ਭਾਰਤੀ ਕਰੰਸੀ, 53 ਗ੍ਰਾਮ ਚਰਸ ਵਰਗਾ ਪਦਾਰਥ ਅਤੇ ਇੱਕ ਆਈ-20 ਕਾਰ ਬਰਾਮਦ ਕੀਤੀ ਗਈ।ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗ੍ਰਿਫ਼ਤਾਰ ਡਾਕਟਰ ਖ਼ਿਲਾਫ਼ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸਐੱਸਪੀ ਲਾਂਬਾ ਨੇ ਕਿਹਾ ਕਿ ਪੁਲਿਸ ਮੁਲਜ਼ਮ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਕਿੰਨੇ ਸਮੇਂ ਤੋਂ ਜੇਲ੍ਹ ਵਿੱਚ ਨਸ਼ੀਲੇ ਪਦਾਰਥ ਜਾਂ ਹੋਰ ਪਾਬੰਦੀਸ਼ੁਦਾ ਸਮੱਗਰੀ ਲੈ ਕੇ ਜਾ ਰਿਹਾ ਸੀ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਡਾਕਟਰ ਦੇ ਪਰਿਵਾਰ ਦੇ ਕੁਝ ਹੋਰ ਮੈਂਬਰ ਵੀ ਪੰਜਾਬ ਵਿੱਚ ਡਾਕਟਰੀ ਸੇਵਾਵਾਂ ਨਾਲ ਜੁੜੇ ਹੋਏ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande