ਪਟਿਆਲਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸਾਬਕਾ ਕੌਂਸਲਰ ਸੁਖਦੇਵ ਸਿੰਘ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ
ਸਨੌਰ, 23 ਜੁਲਾਈ (ਹਿੰ.ਸ.)| ਪਟਿਆਲਾ ਦੇ ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰਬਰ 15 ਅਲੀਪੁਰ ਅਰਾਈਆਂ ਦੇ ਸਾਬਕਾ ਕੌਂਸਲਰ ਅਤੇ ਨੰਬਰਦਾਰ ਸੁਖਦੇਵ ਸਿੰਘ ਆਪਣੇ ਸਮਰਥਕਾਂ ਅਤੇ ਕਈ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼
ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ’ਆਪ’ ’ਚ ਸ਼ਾਮਲ ਹੋਣ ਵਾਲੇ ਸੁਖਦੇਵ ਸਿੰਘ ਅਤੇ ਹੋਰ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ।


ਸਨੌਰ, 23 ਜੁਲਾਈ (ਹਿੰ.ਸ.)| ਪਟਿਆਲਾ ਦੇ ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰਬਰ 15 ਅਲੀਪੁਰ ਅਰਾਈਆਂ ਦੇ ਸਾਬਕਾ ਕੌਂਸਲਰ ਅਤੇ ਨੰਬਰਦਾਰ ਸੁਖਦੇਵ ਸਿੰਘ ਆਪਣੇ ਸਮਰਥਕਾਂ ਅਤੇ ਕਈ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਮਜ਼ਬੂਤ ਪਕੜ ਰੱਖਣ ਵਾਲੇ ਅਤੇ ਤਜਰਬੇਕਾਰ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਹਡਾਣਾ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਸਾਬਕਾ ਕੌਂਸਲਰ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਨਿਰਾਸ਼ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਪੰਚਾਇਤੀ ਨੁਮਾਇੰਦੇ, ਵਾਰਡ ਮੈਂਬਰ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande