ਮੋਹਾਲੀ ਦੇ ਵੱਖ-ਵੱਖ ਪਿੰਡਾਂ ’ਚ ਦਖਾਈ ਜਾ ਰਹੀ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਡਾਕੂਮੈਂਟਰੀ
23 ਜੁਲਾਈ ਨੂੰ ਪਿੰਡ ਬਾਕਰਪੁਰ ਤੇ ਬੜੀ ਪਿੰਡਾਂ ਵਿੱਚ ਦਿਖਾਈ ਜਾਵੇਗੀ ਦਸਤਾਵੇਜ਼ੀ ਫ਼ਿਲਮ ਚੰਡੀਗੜ੍ਹ, 23 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ
ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਡਾਕੂਮੈਂਟਰੀ ਦੇਖਦੇ ਹੋਏ ਪਿੰਡ ਵਾਸੀ।


23 ਜੁਲਾਈ ਨੂੰ ਪਿੰਡ ਬਾਕਰਪੁਰ ਤੇ ਬੜੀ ਪਿੰਡਾਂ ਵਿੱਚ ਦਿਖਾਈ ਜਾਵੇਗੀ ਦਸਤਾਵੇਜ਼ੀ ਫ਼ਿਲਮ

ਚੰਡੀਗੜ੍ਹ, 23 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਸੇਖਨ ਮਾਜਰਾ ਅਤੇ ਮਨੌਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਵਿਖਾਈ ਗਈ।

ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਪਿੰਡ ਵਾਸੀਆਂ ਅਤੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੇ ਡਾਕੂਮੈਂਟਰੀ ਨੂੰ ਬੜੀ ਰੁਚੀ ਨਾਲ ਦੇਖਿਆ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖੀ ਏਕਤਾ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ।

ਉਨ੍ਹਾਂ ਦੱਸਿਆ ਕਿ 23 ਜੁਲਾਈ ਨੂੰ ਮੋਹਾਲੀ ਬਲਾਕ ਦੇ ਬਾਕਰਪੁਰ ਤੇ ਬੜੀ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ। ਇਹ ਸ਼ੋਅ ਕ੍ਰਮਵਾਰ ਸਾਢੇ ਪੰਜ ਵਜੇ ਅਤੇ ਸਾਢੇ 6 ਵਜੇ ਸ਼ੁਰੂ ਹੋਣਗੇ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨਵੀਂ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਪਿੰਡਾਂ ਦੇ ਪਤਵੰਤੇ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande