ਲੁਧਿਆਣਾ ਵਿੱਚ 8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, 16 ਸਾਲਾ ਨਾਬਾਲਗ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 24 ਜੁਲਾਈ (ਹਿੰ.ਸ.)| ਲੁਧਿਆਣਾ ਦੇ ਥਾਣਾ ਪੀ.ਏ.ਯੂ. ਅਧੀਨ ਆਉਂਦੇ ਇਲਾਕੇ ਵਿੱਚ ਇੱਕ 8 ਸਾਲਾ ਬੱਚੀ ਨਾਲ ਕਥਿਤ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ''ਤੇ ਗੁਆਂਢ ਵਿੱਚ ਰਹਿੰਦੇ 16 ਸਾਲਾ ਨਾਬਾਲਗ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ
ਲੁਧਿਆਣਾ ਵਿੱਚ 8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, 16 ਸਾਲਾ ਨਾਬਾਲਗ ਖ਼ਿਲਾਫ਼ ਕੇਸ ਦਰਜ


ਲੁਧਿਆਣਾ, 24 ਜੁਲਾਈ (ਹਿੰ.ਸ.)| ਲੁਧਿਆਣਾ ਦੇ ਥਾਣਾ ਪੀ.ਏ.ਯੂ. ਅਧੀਨ ਆਉਂਦੇ ਇਲਾਕੇ ਵਿੱਚ ਇੱਕ 8 ਸਾਲਾ ਬੱਚੀ ਨਾਲ ਕਥਿਤ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਗੁਆਂਢ ਵਿੱਚ ਰਹਿੰਦੇ 16 ਸਾਲਾ ਨਾਬਾਲਗ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਨੇ ਪੇਟ ਵਿੱਚ ਤੇਜ਼ ਦਰਦ ਅਤੇ ਪਿਸ਼ਾਬ ਕਰਦੇ ਸਮੇਂ ਤਕਲੀਫ਼ ਹੋਣ ਦੀ ਸ਼ਿਕਾਇਤ ਕੀਤੀ। ਪਹਿਲਾਂ ਪਰਿਵਾਰ ਨੇ ਇਸ ਨੂੰ ਆਮ ਸਮੱਸਿਆ ਸਮਝ ਕੇ ਇਲਾਜ ਕਰਵਾਇਆ, ਪਰ ਜਦੋਂ ਦਰਦ ਜਾਰੀ ਰਿਹਾ ਤਾਂ ਮਾਂ ਨੇ ਬੱਚੀ ਨਾਲ ਵਿਸਥਾਰ ਨਾਲ ਗੱਲ ਕੀਤੀ।ਮਾਂ ਦੇ ਪੁੱਛਣ 'ਤੇ ਬੱਚੀ ਨੇ ਰੋਂਦਿਆਂ ਦੱਸਿਆ ਕਿ ਜਦੋਂ ਪਰਿਵਾਰ ਕਪਿਲ ਪਾਰਕ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਤਾਂ ਨਾਲ ਵਾਲੇ ਕਮਰੇ ਵਿੱਚ ਰਹਿਣ ਵਾਲਾ 16 ਸਾਲਾ ਨਾਬਾਲਗ ਖੇਡਣ ਦੇ ਬਹਾਨੇ ਉਨ੍ਹਾਂ ਦੇ ਕਮਰੇ ਵਿੱਚ ਆਉਂਦਾ ਸੀ ਅਤੇ ਉਸ ਨਾਲ ਜ਼ਬਰਦਸਤੀ ਗਲਤ ਹਰਕਤ ਕਰਦਾ ਸੀ।ਸ਼ਿਕਾਇਤ ਦੇ ਆਧਾਰ 'ਤੇ ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਪੁਲਿਸ ਅਨੁਸਾਰ ਮੁਲਜ਼ਮ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦਾ ਰਹਿਣ ਵਾਲਾ ਹੈ ਅਤੇ ਕਿਰਾਏ 'ਤੇ ਰਹਿ ਰਿਹਾ ਸੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande