ਬਰਨਾਲਾ ’ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਵਾਲਮੀਕੀ ਸਮਾਜ ਦੇ ਸਵਾਭਿਮਾਨ 'ਤੇ ਹਮਲਾ: ਗੇਜਾ ਰਾਮ ਵਾਲਮੀਕੀ
ਚੰਡੀਗੜ੍ਹ, 24 ਜੁਲਾਈ (ਹਿੰ.ਸ.)| ਬਰਨਾਲਾ ਵਿੱਚ ਸਫਾਈ ਅਤੇ ਸੀਵਰ ਕਰਮਚਾਰੀਆਂ ''ਤੇ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਸਿਆਸੀ ਪ੍ਰਤੀਕਿਰਿਆਵਾਂ ਤੇਜ਼ ਹੋ ਗਈਆਂ ਹਨ। ਸੈਂਟਰਲ ਵਾਲਮੀਕੀ ਸਭਾ ਦੇ ਰਾਸ਼ਟਰੀ ਪ੍ਰਧਾਨ ਅਤੇ ਭਾਜਪਾ ਆਗੂ ਗੇਜਾ ਰਾਮ ਵਾਲਮੀਕੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਵਾਲਮੀਕੀ
ਸੈਂਟਰਲ ਵਾਲਮੀਕੀ ਸਭਾ ਦੇ ਰਾਸ਼ਟਰੀ ਪ੍ਰਧਾਨ ਅਤੇ ਭਾਜਪਾ ਆਗੂ ਗੇਜਾ ਰਾਮ ਵਾਲਮੀਕੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।


ਚੰਡੀਗੜ੍ਹ, 24 ਜੁਲਾਈ (ਹਿੰ.ਸ.)| ਬਰਨਾਲਾ ਵਿੱਚ ਸਫਾਈ ਅਤੇ ਸੀਵਰ ਕਰਮਚਾਰੀਆਂ 'ਤੇ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਸਿਆਸੀ ਪ੍ਰਤੀਕਿਰਿਆਵਾਂ ਤੇਜ਼ ਹੋ ਗਈਆਂ ਹਨ। ਸੈਂਟਰਲ ਵਾਲਮੀਕੀ ਸਭਾ ਦੇ ਰਾਸ਼ਟਰੀ ਪ੍ਰਧਾਨ ਅਤੇ ਭਾਜਪਾ ਆਗੂ ਗੇਜਾ ਰਾਮ ਵਾਲਮੀਕੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਵਾਲਮੀਕੀ ਸਮਾਜ ਦੀ ਇੱਜ਼ਤ ਅਤੇ ਸਵਾਭਿਮਾਨ 'ਤੇ ਹਮਲਾ ਕਰਾਰ ਦਿੱਤਾ ਹੈ।

ਗੇਜਾ ਰਾਮ ਵਾਲਮੀਕੀ ਨੇ ਦੋਸ਼ ਲਗਾਇਆ ਕਿ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫਾਈ ਅਤੇ ਸੀਵਰ ਕਰਮਚਾਰੀਆਂ ਨਾਲ ਪੁਲਿਸ ਵੱਲੋਂ ਕਥਿਤ ਤੌਰ 'ਤੇ ਜ਼ਿਆਦਤੀ ਕੀਤੀ ਗਈ। ਉਨ੍ਹਾਂ ਖਾਸ ਤੌਰ 'ਤੇ ਡੀਐੱਸਪੀ ਸਤਬੀਰ ਸਿੰਘ ਬੈਂਸ ਅਤੇ ਐੱਸਐੱਚਓ ਲਖਵਿੰਦਰ ਸਿੰਘ 'ਤੇ ਸਖ਼ਤ ਦੋਸ਼ ਲਗਾਉਂਦਿਆਂ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਦੌਰਾਨ ਮਹਿਲਾ ਸਫਾਈ ਕਰਮਚਾਰੀਆਂ ਨਾਲ ਵੀ ਕਥਿਤ ਤੌਰ 'ਤੇ ਅਣਮਨੁੱਖੀ ਵਿਵਹਾਰ ਕੀਤਾ ਗਿਆ। ਗੇਜਾ ਰਾਮ ਵਾਲਮੀਕੀ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪ੍ਰਭਾਵਿਤ ਕਰਮਚਾਰੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।

ਉਨ੍ਹਾਂ ਦੋਸ਼ ਲਗਾਇਆ ਕਿ ਸਫਾਈ ਅਤੇ ਸੀਵਰ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ, ਖਾਸ ਕਰਕੇ ਠੇਕੇ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਸੀ, ਨਾ ਕਿ ਉਨ੍ਹਾਂ 'ਤੇ ਬਲ ਦੀ ਵਰਤੋਂ ਕਰਨੀ ਚਾਹੀਦੀ ਸੀ।

ਗੇਜਾ ਰਾਮ ਵਾਲਮੀਕੀ ਨੇ ਕਿਹਾ ਕਿ ਵਾਲਮੀਕੀ ਸਮਾਜ ਨੇ ਪਿਛਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਸੀ, ਪਰ ਮੌਜੂਦਾ ਹਾਲਾਤਾਂ ਵਿੱਚ ਸਮਾਜ ਆਪਣੇ ਆਪ ਨੂੰ ਨਿਰਾਸ਼ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦਲਿਤ ਮੰਤਰੀਆਂ ਅਤੇ ਸੰਵਿਧਾਨਕ ਸੰਸਥਾਵਾਂ ਦੀ ਚੁੱਪੀ 'ਤੇ ਵੀ ਸਵਾਲ ਚੁੱਕੇ।

ਉਨ੍ਹਾਂ ਦੱਸਿਆ ਕਿ ਮਾਮਲੇ ਸਬੰਧੀ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਸਫਾਈ ਕਰਮਚਾਰੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।

ਗੇਜਾ ਰਾਮ ਵਾਲਮੀਕੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਵਾਲਮੀਕੀ ਸਮਾਜ ਵੱਲੋਂ ਸੂਬਾ ਪੱਧਰੀ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਸਨਮਾਨ, ਸੁਰੱਖਿਆ ਅਤੇ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande