ਕੈਨੇਡਾ ਦੇ ਐਡਮੰਟਨ ਵਿੱਚ ਪੰਜਾਬੀ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਗ੍ਰਿਫ਼ਤਾਰ
ਸਮਰਾਲਾ, 24 ਜੁਲਾਈ (ਹਿੰ.ਸ.)| ਕੈਨੇਡਾ ਦੇ ਐਡਮੰਟਨ ਸ਼ਹਿਰ ਵਿੱਚ ਪੰਜਾਬ ਦੀ 23 ਸਾਲਾ ਨੌਜਵਾਨ ਕੁੜੀ ਦਮਨਪ੍ਰੀਤ ਕੌਰ ਦੀ ਕਥਿਤ ਤੌਰ ''ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਲਿਵ-ਇਨ ਪਾਰਟਨਰ ਰਿਤੇਸ਼ ਕੁਮਾਰ (22) ਨੂੰ ਗ੍ਰਿਫ਼ਤਾਰ ਕਰਕੇ ਉਸ ''ਤੇ ਸੈਕਿੰਡ ਡਿਗਰੀ
ਦਮਨਪ੍ਰੀਤ ਕੌਰ ਦੀ ਫਾਈਲ ਫੋਟੋ।


ਸਮਰਾਲਾ, 24 ਜੁਲਾਈ (ਹਿੰ.ਸ.)| ਕੈਨੇਡਾ ਦੇ ਐਡਮੰਟਨ ਸ਼ਹਿਰ ਵਿੱਚ ਪੰਜਾਬ ਦੀ 23 ਸਾਲਾ ਨੌਜਵਾਨ ਕੁੜੀ ਦਮਨਪ੍ਰੀਤ ਕੌਰ ਦੀ ਕਥਿਤ ਤੌਰ 'ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਲਿਵ-ਇਨ ਪਾਰਟਨਰ ਰਿਤੇਸ਼ ਕੁਮਾਰ (22) ਨੂੰ ਗ੍ਰਿਫ਼ਤਾਰ ਕਰਕੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਮੂਲ ਰੂਪ ਵਿੱਚ ਦਿੱਲੀ ਦਾ ਰਹਿਣ ਵਾਲਾ ਦੱਸਿਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦਮਨਪ੍ਰੀਤ ਕੌਰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਦੀ ਰਹਿਣ ਵਾਲੀ ਸੀ ਅਤੇ ਕਰੀਬ ਪੰਜ ਸਾਲ ਪਹਿਲਾਂ ਉੱਚ ਸਿੱਖਿਆ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਈ ਸੀ। ਉਹ ਐਡਮੰਟਨ ਵਿੱਚ ਰਹਿ ਕੇ ਕੰਮ ਕਰ ਰਹੀ ਸੀ ਅਤੇ ਰਿਤੇਸ਼ ਕੁਮਾਰ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ।ਪੁਲਿਸ ਮੁਤਾਬਕ 9 ਜੁਲਾਈ 2026 ਨੂੰ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਦੋਸ਼ ਹੈ ਕਿ ਇਸ ਦੌਰਾਨ ਰਿਤੇਸ਼ ਨੇ ਦਮਨਪ੍ਰੀਤ ਦਾ ਗਲਾ ਘੁੱਟ ਦਿੱਤਾ, ਜਿਸ ਕਾਰਨ ਉਹ ਬੇਹੋਸ਼ ਹੋ ਗਈ। ਗੁਆਂਢੀਆਂ ਵੱਲੋਂ ਸੂਚਨਾ ਮਿਲਣ 'ਤੇ ਪੁਲਿਸ ਅਤੇ ਐਮਰਜੈਂਸੀ ਮੈਡੀਕਲ ਟੀਮ ਮੌਕੇ 'ਤੇ ਪਹੁੰਚੀ ਅਤੇ ਦਮਨਪ੍ਰੀਤ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ।ਤਿੰਨ ਦਿਨ ਤੱਕ ਜ਼ਿੰਦਗੀ ਅਤੇ ਮੌਤ ਨਾਲ ਜੂਝਣ ਤੋਂ ਬਾਅਦ 12 ਜੁਲਾਈ ਨੂੰ ਦਮਨਪ੍ਰੀਤ ਦੀ ਮੌਤ ਹੋ ਗਈ। 14 ਜੁਲਾਈ ਨੂੰ ਹੋਈ ਪੋਸਟਮਾਰਟਮ ਰਿਪੋਰਟ ਵਿੱਚ ਸਪੱਸ਼ਟ ਹੋਇਆ ਕਿ ਉਸ ਦੀ ਮੌਤ ਕੁਦਰਤੀ ਨਹੀਂ, ਸਗੋਂ ਗਲਾ ਘੁੱਟਣ ਕਾਰਨ ਹੋਈ ਸੀ।ਜਾਂਚ ਦੌਰਾਨ ਐਡਮੰਟਨ ਪੁਲਿਸ ਦੀ ਹੋਮੀਸਾਈਡ ਯੂਨਿਟ ਨੇ 22 ਜੁਲਾਈ ਨੂੰ ਰਿਤੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। 24 ਜੁਲਾਈ ਨੂੰ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮਾਮਲਾ ਇੰਟੀਮੇਟ ਪਾਰਟਨਰ ਹੋਮੀਸਾਈਡ (ਘਰੇਲੂ/ਸਾਥੀ ਹਿੰਸਾ) ਨਾਲ ਸੰਬੰਧਿਤ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਹੋਰ ਸ਼ੱਕੀ ਦੀ ਭਾਲ ਨਹੀਂ ਕੀਤੀ ਜਾ ਰਹੀ।ਇਸ ਦੁਖਦਾਈ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ। ਕੈਨੇਡੀਅਨ ਮੀਡੀਆ ਮੁਤਾਬਕ ਦਮਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਅਤੇ ਅੰਤਿਮ ਸੰਸਕਾਰ ਦੇ ਖ਼ਰਚਿਆਂ ਲਈ ਇੱਕ ਗੋ-ਫੰਡ-ਮੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਅਦਾਲਤ ਵਿੱਚ ਮੁਲਜ਼ਮ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande