ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ, ਪੰਜਾਬ ਪੁਲਿਸ ਨੇ 687 ਥਾਵਾਂ ’ਤੇ ਛਾਪੇਮਾਰੀ ਕਰ 368 ਵਿਅਕਤੀਆਂ ਨੂੰ ਕੀਤਾ ਕਾਬੂ
ਚੰਡੀਗੜ੍ਹ, 25 ਜੁਲਾਈ (ਹਿੰ.ਸ.)| ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 687 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕ
ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ, ਪੰਜਾਬ ਪੁਲਿਸ ਨੇ 687 ਥਾਵਾਂ ’ਤੇ ਛਾਪੇਮਾਰੀ ਕਰ 368 ਵਿਅਕਤੀਆਂ ਨੂੰ ਕੀਤਾ ਕਾਬੂ


ਚੰਡੀਗੜ੍ਹ, 25 ਜੁਲਾਈ (ਹਿੰ.ਸ.)| ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 687 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

185ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 52,542 ਹੋ ਗਈ ਹੈ।

ਇਸ ਤੋਂ ਇਲਾਵਾ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande