ਲੁਧਿਆਣਾ 'ਚ ਸੜਕ ਹਾਦਸੇ ਦੌਰਾਨ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ
ਲੁਧਿਆਣਾ, 25 ਜੁਲਾਈ (ਹਿੰ.ਸ.)| ਲੁਧਿਆਣਾ ਦੇ ਲਾਡੋਵਾਲ ਇਲਾਕੇ ਵਿੱਚ ਸੜਕ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਏ 58 ਸਾਲਾ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ''ਤੇ ਬੋਲੇਰੋ ਪਿਕਅੱਪ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍
ਲੁਧਿਆਣਾ 'ਚ ਸੜਕ ਹਾਦਸੇ ਦੌਰਾਨ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ


ਲੁਧਿਆਣਾ, 25 ਜੁਲਾਈ (ਹਿੰ.ਸ.)| ਲੁਧਿਆਣਾ ਦੇ ਲਾਡੋਵਾਲ ਇਲਾਕੇ ਵਿੱਚ ਸੜਕ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਏ 58 ਸਾਲਾ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਬੋਲੇਰੋ ਪਿਕਅੱਪ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਜਗਦੀਸ਼ ਲਾਲ (58) ਵਜੋਂ ਹੋਈ ਹੈ। ਮ੍ਰਿਤਕ ਦੇ ਭਤੀਜੇ ਸੰਨੀ ਨੇ ਦੱਸਿਆ ਕਿ 20 ਜੁਲਾਈ ਨੂੰ ਉਸ ਦੇ ਚਾਚਾ ਲਾਡੋਵਾਲ ਮੇਨ ਰੋਡ ਸਥਿਤ ਇੱਕ ਢਾਬੇ 'ਤੇ ਖਾਣਾ ਖਾਣ ਗਏ ਸਨ। ਖਾਣਾ ਖਾਣ ਤੋਂ ਬਾਅਦ ਜਦੋਂ ਉਹ ਪੈਦਲ ਸੜਕ ਪਾਰ ਕਰ ਰਹੇ ਸਨ ਤਾਂ ਜਲੰਧਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਬੋਲੇਰੋ ਪਿਕਅੱਪ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਚਾਰ ਦਿਨ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਪਰਿਵਾਰ ਅਨੁਸਾਰ ਹਾਦਸੇ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਬੋਲੇਰੋ ਚਾਲਕ ਨੂੰ ਫੜ ਲਿਆ ਸੀ ਅਤੇ ਉਸ ਨੂੰ ਲਾਡੋਵਾਲ ਚੌਕ ਤੱਕ ਵੀ ਲੈ ਗਏ। ਪਰ ਉੱਥੇ ਭੀੜ ਅਤੇ ਹਫੜਾ-ਦਫੜੀ ਦਾ ਫਾਇਦਾ ਚੁੱਕਦੇ ਹੋਏ ਮੁਲਜ਼ਮ ਆਪਣੀ ਗੱਡੀ ਸਮੇਤ ਫਰਾਰ ਹੋ ਗਿਆ। ਇਸ ਦੌਰਾਨ ਪਰਿਵਾਰ ਨੂੰ ਮੁਲਜ਼ਮ ਦਾ ਡਰਾਈਵਿੰਗ ਲਾਇਸੈਂਸ ਮਿਲ ਗਿਆ, ਜੋ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਲਾਡੋਵਾਲ ਥਾਣਾ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕਰ ਲਈ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਗੁਰੂ ਗਿਆਨ ਵਿਹਾਰ ਨਿਵਾਸੀ ਅਮਨਦੀਪ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande