ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣਾ ਸਮੁੱਚੇ ਪੰਥ ਦੀ ਸਾਂਝੀ ਜ਼ਿੰਮੇਵਾਰੀ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 25 ਜੁਲਾਈ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ
ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ


ਅੰਮ੍ਰਿਤਸਰ, 25 ਜੁਲਾਈ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣਾ ਸਮੁੱਚੇ ਪੰਥ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਸ ਕਾਰਜ ਨੂੰ ਨਿਰੰਤਰ ਅੱਗੇ ਵਧਾ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਅਨੁਸਾਰ ਸਿੱਖ ਲਈ ਧਰਮ ਅਤੇ ਰਾਜਨੀਤੀ ਇੱਕ-ਦੂਜੇ ਤੋਂ ਵੱਖ ਨਹੀਂ, ਸਗੋਂ ਇਕੱਠੇ ਚੱਲਣ ਵਾਲੇ ਸਿਧਾਂਤ ਹਨ। ਉਨ੍ਹਾਂ ਕਿਹਾ ਕਿ ਇਹ ਵਿਚਾਰਧਾਰਾ ਵਿਸ਼ਵ ਇਤਿਹਾਸ ਵਿੱਚ ਵਿਲੱਖਣ ਹੈ ਅਤੇ ਇਸੇ ਸਿਧਾਂਤ 'ਤੇ ਚੱਲਦਿਆਂ ਸਿੱਖਾਂ ਨੇ ਅਜਿਹਾ ਰਾਜ ਕਾਇਮ ਕੀਤਾ, ਜਿਸ ਦੀ ਮਿਸਾਲ ਇਤਿਹਾਸ ਵਿੱਚ ਬਹੁਤ ਘੱਟ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਨੂੰ ਸੰਗਤਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਸਤਿਕਾਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਕੌਮ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਮਰਪਿਤ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਸਿਧਾਂਤਾਂ ਨਾਲ ਜੁੜ ਕੇ ਕੌਮੀ ਹੋਂਦ ਅਤੇ ਪੰਥਕ ਏਕਤਾ ਪ੍ਰਤੀ ਸੁਚੇਤ ਰਹਿਣ ਦਾ ਸੱਦਾ ਦਿੱਤਾ।

ਐਡਵੋਕੇਟ ਧਾਮੀ ਨੇ ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਪ੍ਰਗਟਾਏ ਸਤਿਕਾਰ ਲਈ ਵਿਸ਼ੇਸ਼ ਧੰਨਵਾਦ ਵੀ ਪ੍ਰਗਟ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande