ਜਥੇਦਾਰ ਗੜਗੱਜ ਨੇ ਮੀਰੀ-ਪੀਰੀ ਦਿਵਸ ਮੌਕੇ ਨੌਜਵਾਨਾਂ ਨੂੰ ਸਿੱਖ ਵਿਰਾਸਤ ਨਾਲ ਜੁੜਨ ਦਾ ਦਿੱਤਾ ਸੱਦਾ
ਅੰਮ੍ਰਿਤਸਰ, 25 ਜੁਲਾਈ (ਹਿੰ.ਸ.)| ਮੀਰੀ-ਪੀਰੀ ਦਿਵਸ ਮੌਕੇ ਕਰਵਾਏ ਗਏ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਅਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ


ਅੰਮ੍ਰਿਤਸਰ, 25 ਜੁਲਾਈ (ਹਿੰ.ਸ.)| ਮੀਰੀ-ਪੀਰੀ ਦਿਵਸ ਮੌਕੇ ਕਰਵਾਏ ਗਏ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਅਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਤਖ਼ਤ ਹੈ, ਜਿੱਥੋਂ ਗੁਰੂ ਸਾਹਿਬਾਨ ਨੇ ਜ਼ਬਰ-ਜ਼ੁਲਮ ਵਿਰੁੱਧ ਡਟ ਕੇ ਖੜ੍ਹਨ ਅਤੇ ਹੱਕ-ਸੱਚ ਦੀ ਪੈਰਵਾਈ ਕਰਨ ਦਾ ਸੰਦੇਸ਼ ਦਿੱਤਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਜਾਏ ਗਏ ਖਾਲਸਾ ਮਾਰਚ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਅਤੇ ਸੰਗਤਾਂ ਨੂੰ ਆਪਣੀ ਅਮੀਰ ਸਿੱਖ ਵਿਰਾਸਤ ਨਾਲ ਜੋੜਨਾ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਸਦੀਵੀ ਤਖ਼ਤ ਹੈ ਅਤੇ ਇਸ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਨਾ ਪਹਿਲਾਂ ਕਦੇ ਕਾਮਯਾਬ ਹੋਈਆਂ ਹਨ ਅਤੇ ਨਾ ਹੀ ਭਵਿੱਖ ਵਿੱਚ ਹੋਣਗੀਆਂ।

ਉਨ੍ਹਾਂ ਮਾਝੇ ਦੀ ਧਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਖੇਤਰ ਨੇ ਅਨੇਕਾਂ ਸੂਰਬੀਰ ਯੋਧੇ ਪੈਦਾ ਕੀਤੇ ਹਨ, ਜਿਨ੍ਹਾਂ ਨੇ ਸਿੱਖ ਸਿਧਾਂਤਾਂ ਅਤੇ ਧਰਮ ਦੀ ਰੱਖਿਆ ਲਈ ਮਹਾਨ ਸ਼ਹਾਦਤਾਂ ਦਿੱਤੀਆਂ। ਜਥੇਦਾਰ ਸਾਹਿਬ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿੱਖੀ ਸਿਧਾਂਤਾਂ 'ਤੇ ਚੱਲਣ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande