ਬਰਨਾਲਾ ਘਟਨਾ ’ਤੇ ਮਾਨ ਸਰਕਾਰ ਨੇ 'ਜ਼ੀਰੋ ਟੋਲਰੈਂਸ' ਨੀਤੀ ਤਹਿਤ ਕੀਤੀ ਤੁਰੰਤ ਕਾਰਵਾਈ: ਮੀਤ ਹੇਅਰ
ਚੰਡੀਗੜ੍ਹ, 25 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਨਿਆਂ ਪ੍ਰਤੀ ''ਜ਼ੀਰੋ ਟੋਲਰੈਂਸ'' ਦੀ ਨੀਤੀ ''ਤੇ ਕੰਮ ਕਰਦੀ ਹੈ ਅਤੇ ਇਸ ਮਾਮਲੇ
ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ


ਚੰਡੀਗੜ੍ਹ, 25 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਨਿਆਂ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ 'ਤੇ ਕੰਮ ਕਰਦੀ ਹੈ ਅਤੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਗਈ ਹੈ।

ਮੀਤ ਹੇਅਰ ਨੇ ਕਿਹਾ ਕਿ ਘਟਨਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਬਰਨਾਲਾ ਸਬ-ਡਿਵੀਜ਼ਨ ਦੇ ਡੀਐਸਪੀ ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਨਾਗਰਿਕ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਤੇ ਠੋਸ ਕਾਰਵਾਈ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande