ਪਰਮਜੀਤ ਸਿੰਘ ਕੈਂਥ ਨੇ ਬਰਨਾਲਾ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
ਚੰਡੀਗੜ੍ਹ, 25 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ''ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸੂਬੇ ਵਿੱਚ ਵਿਗੜ ਰਹੀ ਕਾ
ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ


ਚੰਡੀਗੜ੍ਹ, 25 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸੂਬੇ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਦਲਿਤਾਂ ਪ੍ਰਤੀ ਸਰਕਾਰ ਦੀ ਕਥਿਤ ਅਸੰਵੇਦਨਸ਼ੀਲ ਸੋਚ ਨੂੰ ਦਰਸਾਉਂਦੀ ਹੈ।

ਪਰਮਜੀਤ ਸਿੰਘ ਕੈਂਥ ਨੇ ਦੋਸ਼ ਲਗਾਇਆ ਕਿ ਆਪਣੇ ਜਾਇਜ਼ ਹੱਕਾਂ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਰਾਜਨੀਤਿਕ ਦਬਾਅ ਹੇਠ ਕੀਤੀ ਗਈ, ਜੋ ਲੋਕਤੰਤਰੀ ਅਧਿਕਾਰਾਂ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ਦੇ ਉਲਟ ਹੈ।

ਉਨ੍ਹਾਂ ਕਿਹਾ ਕਿ ਕੌਮੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਇਸ ਮਾਮਲੇ ਦਾ ਸੁ-ਮੋਟੋ ਨੋਟਿਸ ਲੈ ਕੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕਰਨਾ ਇਸ ਗੱਲ ਦਾ ਸੰਕੇਤ ਹੈ ਕਿ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵਿੱਚ ਸਰਕਾਰ ਨਾਕਾਮ ਰਹੀ ਹੈ।

ਕੈਂਥ ਨੇ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਮਾਮਲੇ ਦੀ ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ ਅਤੇ ਪੀੜਤ ਸਫਾਈ ਕਰਮਚਾਰੀਆਂ ਨੂੰ ਯੋਗ ਮੁਆਵਜ਼ਾ, ਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਸੰਵਿਧਾਨ ਹਰ ਨਾਗਰਿਕ ਨੂੰ ਸਨਮਾਨ ਨਾਲ ਜੀਵਨ ਜਿਊਣ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਦੋਸ਼ੀਆਂ ਵਿਰੁੱਧ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕਰਦੀ ਤਾਂ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਭਰ ਵਿੱਚ ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਵਿਆਪਕ ਜਨ ਅੰਦੋਲਨ ਸ਼ੁਰੂ ਕਰੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande