
ਪਟਿਆਲਾ, 25 ਜੁਲਾਈ (ਹਿੰ.ਸ.)| ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਪਟਿਆਲਾ ਨੇ ਗੁੰਮਸ਼ੁਦਾ ਮੰਦਬੁੱਧੀ ਬੱਚੀ ਦੇ ਪਰਿਵਾਰ ਦਾ ਪਤਾ ਲਗਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ। ਵਿਭਾਗ ਵੱਲੋਂ ਜਨਤਕ ਸੂਚਨਾ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੂੰ ਬੱਚੀ ਜਾਂ ਉਸ ਦੇ ਪਰਿਵਾਰ ਬਾਰੇ ਕੋਈ ਜਾਣਕਾਰੀ ਹੋਵੇ ਤਾਂ 24 ਅਗਸਤ 2026 ਤੱਕ ਵਿਭਾਗ ਨਾਲ ਸੰਪਰਕ ਕੀਤਾ ਜਾਵੇ।
ਵਿਭਾਗ ਦੇ ਅਧਿਕਾਰੀਆਂ ਅਨੁਸਾਰ ਬੱਚੀ, ਜਿਸ ਦਾ ਨਾਮ ਮੀਨੂੰ ਹੈ, ਮੰਦਬੁੱਧੀ ਹੈ ਅਤੇ ਕਾਫ਼ੀ ਸਮੇਂ ਤੋਂ ਆਲ ਇੰਡੀਆ ਪਿੰਗਲਾ ਆਸ਼ਰਮ, ਪਟਿਆਲਾ ਵਿੱਚ ਰਹਿ ਰਹੀ ਹੈ। ਮੌਜੂਦਾ ਸਮੇਂ ਵਿੱਚ ਉਸ ਦੀ ਉਮਰ ਕਰੀਬ 15 ਸਾਲ ਹੈ ਅਤੇ ਉਸ ਦਾ ਰੰਗ ਸਾਵਲਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਦੇ ਪਰਿਵਾਰ ਜਾਂ ਵਾਰਸਾਂ ਦੀ ਭਾਲ ਲਈ ਕਈ ਯਤਨ ਕੀਤੇ ਗਏ ਹਨ, ਪਰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ। ਇਸ ਲਈ ਹੁਣ ਆਖਰੀ ਜਨਤਕ ਸੂਚਨਾ ਜਾਰੀ ਕੀਤੀ ਗਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH