ਜਲਾਲਾਬਾਦ ਦੇ ਪਿੰਡ ਮੂਲਿਆਵਾਲੀ 'ਚ 1.52 ਕਰੋੜ ਦੇ ਡਰੇਨੇਜ ਪ੍ਰਾਜੈਕਟ ਦਾ ਉਦਘਾਟਨ, ਤਿੰਨ ਪਿੰਡਾਂ ਨੂੰ ਮਿਲੀਆਂ ਨਵੀਆਂ ਲਾਇਬ੍ਰੇਰੀਆਂ
ਜਲਾਲਾਬਾਦ, 26 ਜੁਲਾਈ (ਹਿੰ.ਸ.)| ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਮੂਲਿਆਵਾਲੀ ਵਿੱਚ 1.52 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਅੰਡਰਗਰਾਊਂਡ ਪਾਈਪ ਲਾਈਨ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਕਮਾਲਵਾਲਾ, ਚੱਕ ਡੱਬਵਾਲਾ ਅ
ਜਲਾਲਾਬਾਦ ਦੇ ਪਿੰਡ ਮੂਲਿਆਵਾਲੀ ਵਿਖੇ ਡਰੇਨੇਜ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ।


ਜਲਾਲਾਬਾਦ, 26 ਜੁਲਾਈ (ਹਿੰ.ਸ.)| ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਮੂਲਿਆਵਾਲੀ ਵਿੱਚ 1.52 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਅੰਡਰਗਰਾਊਂਡ ਪਾਈਪ ਲਾਈਨ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਕਮਾਲਵਾਲਾ, ਚੱਕ ਡੱਬਵਾਲਾ ਅਤੇ ਜੰਡਵਾਲਾ ਭੀਮੇ ਸ਼ਾਹ ਵਿੱਚ ਨਵੀਆਂ ਲਾਇਬ੍ਰੇਰੀਆਂ ਦਾ ਵੀ ਉਦਘਾਟਨ ਕੀਤਾ।ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪਿੰਡ ਮੂਲਿਆਵਾਲੀ ਸੇਮ ਪ੍ਰਭਾਵਿਤ ਇਲਾਕਾ ਹੋਣ ਕਾਰਨ ਹਰ ਬਰਸਾਤ ਵਿੱਚ ਪਾਣੀ ਭਰਨ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰਦਾ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਗੱਲਬਾਤ ਤੋਂ ਬਾਅਦ ਪੰਜਾਬ ਸਰਕਾਰ ਨੇ ਤੁਰੰਤ ਪ੍ਰਾਜੈਕਟ ਮਨਜ਼ੂਰ ਕੀਤਾ।ਉਨ੍ਹਾਂ ਦੱਸਿਆ ਕਿ ਕਰੀਬ ਇੱਕ ਸਾਲ ਦੇ ਅੰਦਰ 1.52 ਕਰੋੜ ਰੁਪਏ ਦੀ ਲਾਗਤ ਨਾਲ ਖੇਤਾਂ ਰਾਹੀਂ ਅੰਡਰਗਰਾਊਂਡ ਪਾਈਪ ਲਾਈਨ ਅਤੇ ਡਿੱਗੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਹੁਣ ਬਰਸਾਤ ਦਾ ਪਾਣੀ ਆਸਾਨੀ ਨਾਲ ਨਿਕਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਦੌਰਾਨ ਵੀ ਪਿੰਡ ਵਿੱਚ ਪਾਣੀ ਖੜ੍ਹਾ ਨਹੀਂ ਹੋਇਆ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਸਿੱਖਿਆ ਨੂੰ ਮਜ਼ਬੂਤ ਕਰਨ ਲਈ ਪਿੰਡ ਕਮਾਲਵਾਲਾ, ਚੱਕ ਡੱਬਵਾਲਾ ਅਤੇ ਜੰਡਵਾਲਾ ਭੀਮੇ ਸ਼ਾਹ ਵਿੱਚ ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ ਤਾਂ ਜੋ ਨੌਜਵਾਨ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣ।ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਲਾਇਬ੍ਰੇਰੀਆਂ ਦੇ ਨਾਲ-ਨਾਲ ਖੇਡ ਸਟੇਡੀਅਮ, ਸਾਫ਼ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ, ਆਮ ਆਦਮੀ ਕਲੀਨਿਕ, ਹਸਪਤਾਲਾਂ ਦਾ ਨਵੀਨੀਕਰਨ, ਪੰਚਾਇਤ ਘਰ, ਸਕੂਲਾਂ ਦਾ ਵਿਕਾਸ, ਦਾਣਾ ਮੰਡੀਆਂ ਵਿੱਚ ਸ਼ੈੱਡ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਵਰਗੇ ਕਈ ਵਿਕਾਸ ਕਾਰਜ ਚੱਲ ਰਹੇ ਹਨ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ। ਇਸੇ ਉਦੇਸ਼ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਉੱਚ ਅਹੁਦਿਆਂ ਲਈ ਤਿਆਰੀ ਕਰ ਸਕਣ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande