ਮੋਗਾ 'ਚ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਕਾਰਨ ਐਡਵੋਕੇਟ ਦੀ ਮੌਤ
ਮੋਗਾ, 26 ਜੁਲਾਈ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਕਸਬਾ ਬੁੱਟਰ ਵਿੱਚ ਦੇਰ ਰਾਤ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਕਾਰਨ 35 ਸਾਲਾ ਐਡਵੋਕੇਟ ਅਮਨਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਭੂਪਿੰਦਰ ਸਿੰਘ ਲਾਡੀ ਦੇ ਪੁੱਤਰ ਸਨ। ਮਿਲੀ ਜਾਣਕਾਰੀ
ਮ੍ਰਿਤਕ ਐਡਵੋਕੇਟ ਅਮਨਿੰਦਰ ਸਿੰਘ ਦੀ ਫਾਈਲ ਫੋਟੋ।


ਮੋਗਾ, 26 ਜੁਲਾਈ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਕਸਬਾ ਬੁੱਟਰ ਵਿੱਚ ਦੇਰ ਰਾਤ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਕਾਰਨ 35 ਸਾਲਾ ਐਡਵੋਕੇਟ ਅਮਨਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਭੂਪਿੰਦਰ ਸਿੰਘ ਲਾਡੀ ਦੇ ਪੁੱਤਰ ਸਨ।

ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਅਮਨਿੰਦਰ ਸਿੰਘ ਦੀ ਲਾਇਸੈਂਸੀ ਰਿਵਾਲਵਰ ਤੋਂ ਅਚਾਨਕ ਗੋਲੀ ਚੱਲ ਗਈ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦੀ ਮੌਤ ਹੋ ਗਈ।

ਐਡਵੋਕੇਟ ਅਮਨਿੰਦਰ ਸਿੰਘ ਦੇ ਦੇਹਾਂਤ ਨਾਲ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਸਿਆਸੀ ਤੇ ਸਮਾਜਿਕ ਵਰਗ ਵਿੱਚ ਸੋਗ ਦੀ ਲਹਿਰ ਹੈ। ਵੱਡੀ ਗਿਣਤੀ ਵਿੱਚ ਲੋਕਾਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਥਾਣਾ ਬੱਧਨੀ ਕਲਾਂ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਇਹ ਅਚਾਨਕ ਵਾਪਰੀ ਘਟਨਾ ਜਾਪਦੀ ਹੈ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande