ਸੁਖਨਾ ਲੇਕ 'ਤੇ 'ਸਾਈਲੈਂਟ ਵਾਕ' ਰਾਹੀਂ ਸ਼ੋਰ ਪ੍ਰਦੂਸ਼ਣ ਖ਼ਿਲਾਫ਼ ਜਾਗਰੂਕਤਾ ਮੁਹਿੰਮ, ਸੈਂਕੜੇ ਸ਼ਹਿਰ ਵਾਸੀਆਂ ਨੇ ਕੀਤੀ ਸ਼ਮੂਲੀਅਤ
ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਚੰਡੀਗੜ੍ਹ ਵਿੱਚ ਲਗਾਤਾਰ ਵੱਧ ਰਹੇ ਸ਼ੋਰ ਪ੍ਰਦੂਸ਼ਣ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਪ੍ਰਯੋਗ ਫਾਊਂਡੇਸ਼ਨ ਅਤੇ ਸਰਵ ਪ੍ਰੇਮ ਫਾਊਂਡੇਸ਼ਨ ਦੀ ਸਾਂਝੀ ਸਰਪ੍ਰਸਤੀ ਹੇਠ ਐਤਵਾਰ ਨੂੰ ਸੁਖਨਾ ਲੇਕ ਵਿਖੇ ''ਧਵਨੀ-ਦ ਪੀਸ ਪ੍ਰੋਜੈਕਟ'' ਤਹਿਤ ਸਾਈਲੈਂਟ ਵਾਕ ਦਾ ਆਯੋਜਨ
ਸੁਖਨਾ ਲੇਕ ਵਿਖੇ 'ਸਾਈਲੈਂਟ ਵਾਕ' ਰਾਹੀਂ ਸ਼ੋਰ ਪ੍ਰਦੂਸ਼ਣ ਖ਼ਿਲਾਫ਼ ਜਾਗਰੂਕਤਾ ਮੁਹਿੰਮ ’ਚ ਭਾਗ ਲੈਂਦੇ ਹੋਏ ਸ਼ਹਿਰ ਵਾਸੀ।


ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਚੰਡੀਗੜ੍ਹ ਵਿੱਚ ਲਗਾਤਾਰ ਵੱਧ ਰਹੇ ਸ਼ੋਰ ਪ੍ਰਦੂਸ਼ਣ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਪ੍ਰਯੋਗ ਫਾਊਂਡੇਸ਼ਨ ਅਤੇ ਸਰਵ ਪ੍ਰੇਮ ਫਾਊਂਡੇਸ਼ਨ ਦੀ ਸਾਂਝੀ ਸਰਪ੍ਰਸਤੀ ਹੇਠ ਐਤਵਾਰ ਨੂੰ ਸੁਖਨਾ ਲੇਕ ਵਿਖੇ 'ਧਵਨੀ-ਦ ਪੀਸ ਪ੍ਰੋਜੈਕਟ' ਤਹਿਤ ਸਾਈਲੈਂਟ ਵਾਕ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਵਿੱਚ ਸੌ ਤੋਂ ਵੱਧ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਡਾਕਟਰ, ਬੁੱਧੀਜੀਵੀ, ਆਈਟੀ ਪੇਸ਼ੇਵਰ ਅਤੇ ਨੌਜਵਾਨ ਵੀ ਸ਼ਾਮਲ ਸਨ।

ਸਾਈਲੈਂਟ ਵਾਕ ਦੌਰਾਨ ਭਾਗੀਦਾਰਾਂ ਨੇ ਹੱਥਾਂ ਵਿੱਚ ਸ਼ੋਰ ਪ੍ਰਦੂਸ਼ਣ ਵਿਰੋਧੀ ਤਖ਼ਤੀਆਂ ਫੜ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ ਹੀ ਮੂੰਹ 'ਤੇ ਉਂਗਲੀ ਰੱਖ ਕੇ ਫਲੈਸ਼ ਮੋਬ ਰਾਹੀਂ ਸ਼ਾਂਤੀ ਦਾ ਸੰਦੇਸ਼ ਵੀ ਦਿੱਤਾ ਗਿਆ। ਸੁਖਨਾ ਲੇਕ ਕੰਪਲੈਕਸ ਵਿੱਚ ਸ਼ੋਰ ਪ੍ਰਦੂਸ਼ਣ ਖ਼ਿਲਾਫ਼ ਦਸਤਖ਼ਤ ਮੁਹਿੰਮ ਵੀ ਚਲਾਈ ਗਈ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਬੈਨਰ 'ਤੇ ਦਸਤਖ਼ਤ ਕਰਕੇ ਇਸ ਸਮੱਸਿਆ ਪ੍ਰਤੀ ਆਪਣਾ ਸਮਰਥਨ ਦਰਜ ਕਰਵਾਇਆ।

ਸਮਾਗਮ ਦੌਰਾਨ ਸੁਨੀਲ ਗਗਨੇਜਾ ਵੱਲੋਂ ਇੱਕ ਛੋਟਾ ਮੈਡੀਟੇਸ਼ਨ ਸੈਸ਼ਨ ਵੀ ਕਰਵਾਇਆ ਗਿਆ, ਜਿਸ ਰਾਹੀਂ ਸ਼ਾਂਤੀ ਅਤੇ ਮਾਨਸਿਕ ਸੰਤੁਲਨ ਦਾ ਸੰਦੇਸ਼ ਦਿੱਤਾ ਗਿਆ।

ਸਰਵ ਪ੍ਰੇਮ ਫਾਊਂਡੇਸ਼ਨ ਦੇ ਪ੍ਰਧਾਨ ਡਾ. ਪ੍ਰੇਮ ਓਝਾ ਅਤੇ ਸੰਸਥਾਪਕ ਮੈਂਬਰ ਰੋਮਿਕਾ ਵਢੇਰਾ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਤੇਜ਼ੀ ਨਾਲ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਜੇਕਰ ਇਸ ਵੱਲ ਸਮੇਂ ਸਿਰ ਧਿਆਨ ਨਾ ਦਿੱਤਾ ਗਿਆ ਤਾਂ ਇਹ ਭਵਿੱਖ ਵਿੱਚ ਸਿਹਤ ਅਤੇ ਵਾਤਾਵਰਣ ਲਈ ਵੱਡਾ ਖ਼ਤਰਾ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸੁਖਨਾ ਲੇਕ 'ਤੇ ਆਉਣ ਵਾਲੇ ਲੋਕਾਂ ਨੂੰ ਸ਼ੋਰ ਪ੍ਰਦੂਸ਼ਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਨਾਲ ਜੋੜਨਾ ਹੈ।

ਪ੍ਰਯੋਗ ਫਾਊਂਡੇਸ਼ਨ ਦੇ ਪ੍ਰਧਾਨ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਚੰਡੀਗੜ੍ਹ ਦੇ ਕਈ ਸਕੂਲਾਂ ਵਿੱਚ ਪਹਿਲਾਂ ਹੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੀਜੀਆਈ ਚੰਡੀਗੜ੍ਹ ਅਤੇ ਜੀਐਮਸੀਐਚ-32 ਵਿਖੇ ਹਿਊਮਨ ਚੇਨ ਬਣਾ ਕੇ ਵੀ ਸ਼ੋਰ ਪ੍ਰਦੂਸ਼ਣ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਡਾ. ਕਵਿਤਾ ਸ਼ਰਮਾ, ਸੰਜੇ ਓਝਾ, ਅਰਾਧਨਾ ਓਝਾ, ਪ੍ਰਦੀਪ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande