ਬਟਾਲਾ: ਕਾਂਗਰਸ ਛੱਡ ਅਜੀਤ ਸਿੰਘ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਬਟਾਲਾ, 26 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਪਿੰਡ ਰਸੂਲਪੁਰ ਦੇ ਅਜੀਤ ਸਿੰਘ ਸਮੇਤ ਰਵਾਇਤੀ ਪਾਰਟੀਆਂ ਨਾਲ ਜੁੜੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਸ਼ੈਰੀ ਕਲਸੀ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ
ਅਜੀਤ ਸਿੰਘ ਸਮੇਤ ਹੋਰਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਦੇ ਹੋਏ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ।


ਬਟਾਲਾ, 26 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਪਿੰਡ ਰਸੂਲਪੁਰ ਦੇ ਅਜੀਤ ਸਿੰਘ ਸਮੇਤ ਰਵਾਇਤੀ ਪਾਰਟੀਆਂ ਨਾਲ ਜੁੜੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਸ਼ੈਰੀ ਕਲਸੀ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਪਾਰਟੀ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਲੋਕ ਆਪ ਨਾਲ ਜੁੜ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਅਤੇ ਪਾਰਦਰਸ਼ੀ ਸ਼ਾਸਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਸਿੱਖਿਆ, ਸਿਹਤ ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਕਈ ਅਹਿਮ ਫ਼ੈਸਲੇ ਲਏ ਹਨ। ਉਨ੍ਹਾਂ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, 600 ਯੂਨਿਟ ਮੁਫ਼ਤ ਬਿਜਲੀ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਸਿਹਤ ਸਹੂਲਤਾਂ ਦੇ ਵਿਸਥਾਰ, ਔਰਤਾਂ ਲਈ ਮੁਫ਼ਤ ਬੱਸ ਯਾਤਰਾ ਅਤੇ ਕਿਸਾਨਾਂ ਲਈ ਮੁਆਵਜ਼ਾ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ।

ਬਟਾਲਾ ਹਲਕੇ ਦੇ ਵਿਕਾਸ ਸਬੰਧੀ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਈ ਵਿਕਾਸ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ, ਜਦਕਿ ਕਈ ਹੋਰ ਕੰਮ ਪ੍ਰਗਤੀ ਅਧੀਨ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande