ਮੋਹਾਲੀ 'ਚ ਮੁੱਖ ਮਤੰਰੀ ਮਾਨ ਨੇ ਨੀਟ ਪਾਸ ਕਰਨ ਵਾਲੇ 882 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੋਹਾਲੀ ਦੇ ਜ਼ੀਰਕਪੁਰ ਪਹੁੰਚੇ, ਜਿੱਥੇ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੇ ਨੀਟ ਪ੍ਰੀਖਿਆ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ। ਇਸ ਮੌ
ਮੁੱਖ ਮਤੰਰੀ ਭਗਵੰਤ ਸਿੰਘ ਮਾਨ ਨੇ ਨੀਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ।


ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੋਹਾਲੀ ਦੇ ਜ਼ੀਰਕਪੁਰ ਪਹੁੰਚੇ, ਜਿੱਥੇ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੇ ਨੀਟ ਪ੍ਰੀਖਿਆ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਕਾਮਯਾਬੀ ਲਈ ਵਧਾਈ ਦਿੱਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਵਰਗੀ ਮੁਸ਼ਕਲ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਟ੍ਰੇਨਿੰਗ ਨੂੰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਦੇਸ਼ ਅਤੇ ਵਿਦੇਸ਼ ਦੇ ਪ੍ਰਸਿੱਧ ਸੰਸਥਾਨਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਗਿਆ। ਅਧਿਆਪਕਾਂ ਦੇ ਬੈਚ ਆਈਆਈਐੱਮ ਅਹਿਮਦਾਬਾਦ ਅਤੇ ਫਿਨਲੈਂਡ ਗਏ, ਜਿੱਥੇ ਉਨ੍ਹਾਂ ਨੇ ਆਧੁਨਿਕ ਸਿੱਖਿਆ ਤਕਨੀਕਾਂ ਅਤੇ ਨਵੀਆਂ ਅਧਿਆਪਨ ਵਿਧੀਆਂ ਬਾਰੇ ਸਿੱਖਿਆ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈ ਕੇ ਵਾਪਸ ਆਏ ਅਧਿਆਪਕਾਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਵੇਂ ਢੰਗ ਨਾਲ ਤਿਆਰ ਕੀਤਾ, ਜਿਸ ਦਾ ਨਤੀਜਾ ਅੱਜ ਨੀਟ ਵਿੱਚ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੀ ਸਫ਼ਲਤਾ ਦੇ ਰੂਪ ਵਿੱਚ ਸਾਹਮਣੇ ਆਇਆ ਹੈ।

ਨੀਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 882 ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਡਾਕਟਰ ਬਣਨ ਦਾ ਸੁਪਨਾ ਪੂਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਗਿਣਤੀ 1000 ਤੋਂ ਵੀ ਵੱਧ ਹੋ ਸਕਦੀ ਸੀ, ਪਰ ਪੇਪਰ ਲੀਕ ਕਾਰਨ ਕਈ ਵਿਦਿਆਰਥੀਆਂ ਦਾ ਭਰੋਸਾ ਟੁੱਟ ਗਿਆ ਅਤੇ ਉਨ੍ਹਾਂ ਨੇ ਦੁਬਾਰਾ ਪ੍ਰੀਖਿਆ ਦੇਣ ਦੀ ਹਿੰਮਤ ਨਹੀਂ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਹਾਲ ਹੀ ਵਿੱਚ ਫਾਰਮੇਸੀ ਪ੍ਰੀਖਿਆ ਵਿੱਚ ਕਥਿਤ ਨਕਲ ਕਰਵਾਉਣ ਵਾਲੇ ਗਿਰੋਹ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਵੀ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਵਿੱਚ ਗੜਬੜੀ ਕਰਨ ਵਾਲੇ ਗਿਰੋਹ ਦੇ ਅੰਦਰ ਅਤੇ ਬਾਹਰ ਦੇ ਲੋਕਾਂ ਨੂੰ ਕਾਬੂ ਕੀਤਾ ਗਿਆ ਅਤੇ ਲੱਖਾਂ ਰੁਪਏ ਦੀ ਠੱਗੀ ਮਾਮਲੇ ਵਿੱਚ 21 ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਸਰਕਾਰੀ ਨੌਕਰੀਆਂ ਬਿਨਾਂ ਪੈਸੇ ਅਤੇ ਬਿਨਾਂ ਸਿਫਾਰਸ਼ ਦੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ 8,585 ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਕਰੀਆਂ ਦੇਣ ਵਿੱਚ ਕਿਸੇ ਮੰਤਰੀ ਜਾਂ ਵਿਧਾਇਕ ਦੀ ਸਿਫਾਰਸ਼ ਨਹੀਂ ਚੱਲਦੀ। ਇਸ ਦਾ ਨਤੀਜਾ ਹੈ ਕਿ ਕਈ ਨੌਜਵਾਨਾਂ ਨੇ ਲਗਾਤਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਆਪਣੀ ਪਸੰਦ ਦੀ ਨੌਕਰੀ ਹਾਸਲ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਹੁਣ ਆਤਮਵਿਸ਼ਵਾਸ ਵਧਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਤਮਵਿਸ਼ਵਾਸ ਅਤੇ ਅਹੰਕਾਰ ਵਿੱਚ ਫ਼ਰਕ ਹੁੰਦਾ ਹੈ। ਸਫ਼ਲਤਾ 'ਤੇ ਮਾਣ ਕਰੋ, ਪਰ ਕਦੇ ਵੀ ਅਹੰਕਾਰ ਨਾ ਕਰੋ। ਉਨ੍ਹਾਂ ਕਿਹਾ ਕਿ ਪਹਿਲਾਂ ਵਿਦਿਆਰਥੀ ਪ੍ਰੀਖਿਆ ਦਾ ਪੇਪਰ ਆਸਾਨ ਕਰਨ ਦੀ ਮੰਗ ਕਰਦੇ ਸਨ, ਪਰ ਹੁਣ ਬੱਚੇ ਕਹਿ ਰਹੇ ਹਨ ਕਿ ਪੇਪਰ ਹੋਰ ਮੁਸ਼ਕਲ ਹੋਣਾ ਚਾਹੀਦਾ ਹੈ। ਉਨ੍ਹਾਂ ਇਸ ਨੂੰ ਵਿਦਿਆਰਥੀਆਂ ਦੇ ਵਧਦੇ ਪੱਧਰ ਅਤੇ ਆਤਮਵਿਸ਼ਵਾਸ ਦੀ ਨਿਸ਼ਾਨੀ ਦੱਸਿਆ। ਸਮਾਗਮ ਵਿੱਚ ਨੀਟ ਕੁਆਲੀਫਾਈ ਕਰਨ ਵਾਲੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਭਾਵੁਕ ਨਜ਼ਰ ਆਏ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਪਰਿਵਾਰਾਂ ਦੇ ਬੱਚਿਆਂ ਦਾ ਡਾਕਟਰ ਬਣਨ ਦਾ ਸੁਪਨਾ ਵੀ ਪੂਰਾ ਹੋ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande