ਜਲੰਧਰ ਪੁਲਿਸ ਨੇ ਵਾਹਨ ਚੋਰੀ ਗਿਰੋਹ ਦੇ ਤੀਜੇ ਮੁਲਜ਼ਮ ਨੂੰ ਕੀਤਾ ਕਾਬੂ, 2 ਚੋਰੀ ਦੀਆਂ ਐਕਟਿਵਾ ਬਰਾਮਦ
ਜਲੰਧਰ, 26 ਜੁਲਾਈ (ਹਿੰ.ਸ.)| ਪੁਲਿਸ ਕਮਿਸ਼ਨਰੇਟ ਜਲੰਧਰ ਨੇ ਵਾਹਨ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 2 ਚੋਰੀ ਦੀਆਂ ਐਕਟਿਵਾ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਗਿਰੋਹ ਨਾਲ ਜੁੜੇ ਹੋਰ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਮੁਤਾਬਕ 15
ਪੁਲਿਸ ਹਿਰਾਸਤ ’ਚ ਮੁਲਜ਼ਮ ਤੇ ਬਰਾਮਦ ਕੀਤੀਆਂ ਚੋਰੀ ਦੀਆਂ ਐਕਟਿਵਾ।


ਜਲੰਧਰ, 26 ਜੁਲਾਈ (ਹਿੰ.ਸ.)| ਪੁਲਿਸ ਕਮਿਸ਼ਨਰੇਟ ਜਲੰਧਰ ਨੇ ਵਾਹਨ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 2 ਚੋਰੀ ਦੀਆਂ ਐਕਟਿਵਾ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਗਿਰੋਹ ਨਾਲ ਜੁੜੇ ਹੋਰ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਮੁਤਾਬਕ 15 ਜੁਲਾਈ 2026 ਨੂੰ ਏਐਸਆਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਜੋਤੀ ਚੌਕ (ਭਗਵਾਨ ਵਾਲਮੀਕੀ ਚੌਕ) ਨੇੜੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਆਕਾਸ਼ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ, ਦੋਵੇਂ ਵਾਸੀ ਸ਼ੀਤਲ ਨਗਰ, ਜਲੰਧਰ, ਚੋਰੀ ਦੀ ਇੱਕ ਸਲੇਟੀ ਰੰਗ ਦੀ ਐਕਟਿਵਾ ਵੇਚਣ ਦੀ ਨੀਅਤ ਨਾਲ ਨਕੋਦਰ ਰੋਡ ਤੋਂ ਸਿੱਕਾ ਚੌਕ ਵੱਲ ਆ ਰਹੇ ਹਨ।ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਅਤੇ ਉਸੇ ਦਿਨ ਆਕਾਸ਼ ਅਤੇ ਹਰਮਨਦੀਪ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਚੋਰੀ ਦੀਆਂ ਐਕਟਿਵਾ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਸਨ।ਪੁਲਿਸ ਪੁੱਛਗਿੱਛ ਦੌਰਾਨ ਦੋਵੇਂ ਮੁਲਜ਼ਮਾਂ ਨੇ ਆਪਣੇ ਤੀਜੇ ਸਾਥੀ ਮਨੀਸ਼ ਕੁਮਾਰ ਵਾਸੀ ਕਬੀਰ ਨਗਰ, ਡੀਏਵੀ ਕਾਲਜ ਨੇੜੇ, ਜਲੰਧਰ, ਦਾ ਨਾਮ ਦੱਸਿਆ। ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮਨੀਸ਼ ਕੁਮਾਰ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਗਿਆ।ਪੁਲਿਸ ਟੀਮ ਨੇ ਮਨੀਸ਼ ਕੁਮਾਰ ਨੂੰ ਸ਼ਨੀਵਾਰ ਸ਼ਾਮ ਗ੍ਰਿਫ਼ਤਾਰ ਕਰ ਉਸ ਦੀ ਨਿਸ਼ਾਨਦੇਹੀ 'ਤੇ 2 ਚੋਰੀ ਦੀਆਂ ਐਕਟਿਵਾ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਮਨੀਸ਼ ਕੁਮਾਰ ਤੋਂ ਪੁੱਛਗਿੱਛ ਜਾਰੀ ਹੈ। ਜਾਂਚ ਕੀਤੀ ਜਾ ਰਹੀ ਹੈ ਕਿ ਇਸ ਗਿਰੋਹ ਨੇ ਸ਼ਹਿਰ ਵਿੱਚ ਹੋਰ ਕਿੰਨੀਆਂ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਇਸ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande