ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ: ਅਜੀਤਪਾਲ ਸਿੰਘ ਕੋਹਲੀ
ਪਟਿਆਲਾ, 26 ਜੁਲਾਈ (ਹਿੰ.ਸ.)| ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾ
ਨਵੀਂ ਬਣੀ ਸੜਕ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ।


ਪਟਿਆਲਾ, 26 ਜੁਲਾਈ (ਹਿੰ.ਸ.)| ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾਈ ਮਾਜਰਾ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦੇ ਉਦਘਾਟਨ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਈ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ।ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਬਰਕਰਾਰ ਰੱਖੀ ਜਾਵੇਗੀ।ਇਸ ਮੌਕੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਪੂਰੇ ਕੀਤੇ ਜਾਣਗੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।ਇਸ ਮੌਕੇ ਐਕਸੀਅਨ ਨਰਾਇਣ ਦਾਸ, ਕੌਂਸਲਰ ਹਰਪ੍ਰੀਤ ਸਿੰਘ (ਵਾਰਡ ਨੰਬਰ 36), ਜੋਗਿੰਦਰ ਸਿੰਘ (ਪ੍ਰਧਾਨ, ਛੋਟਾ ਅਰਾਈ ਮਾਜਰਾ), ਬਲਰਾਮ ਕੁਮਾਰ, ਬੰਟੀ, ਰਜਿੰਦਰ, ਸੰਜੂ, ਜਗਤਾਰ, ਮਨਿੰਦਰ ਸਿੰਘ, ਪ੍ਰੀਤਕਮਲ ਸਿੰਘ, ਜੱਗਾ, ਵਿਜੇ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande