
ਐਤਵਾਰ ਨੂੰ ਸੈਦਪੁਰ ਅਤੇ ਗਿੱਦੜਪੁਰ ਵਿਖੇ ਹੋਵੇਗੀ ਵਿਸ਼ੇਸ਼ ਧਾਰਮਿਕ ਪੇਸ਼ਕਾਰੀਮੋਹਾਲੀ, 26 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚਲਾਏ ਜਾ ਰਹੇ ਸਮਾਗਮਾਂ ਤਹਿਤ ਸੂਬੇ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਦਿਖਾਈ ਜਾ ਰਹੀ ਹੈ।ਇਸੇ ਲੜੀ ਤਹਿਤ ਮੋਹਾਲੀ ਬਲਾਕ ਦੇ ਪਿੰਡ ਮਟਰਾਂ, ਨਡਿਆਲੀ ਅਤੇ ਸਫੀਪੁਰ ਵਿੱਚ ਮੋਬਾਈਲ ਐਲਈਡੀ ਵੈਨ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ 'ਤੇ ਆਧਾਰਿਤ ਵਿਸ਼ੇਸ਼ ਧਾਰਮਿਕ ਪੇਸ਼ਕਾਰੀ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਦਸਤਾਵੇਜ਼ੀ ਫ਼ਿਲਮ ਦੇਖੀ।ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2026 ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਹੈ। ਇਸ ਮੌਕੇ ਸੂਬੇ ਭਰ ਵਿੱਚ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵੀ ਇਸ ਮੁਹਿੰਮ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਦਿਖਾਈ ਜਾ ਰਹੀ ਹੈ, ਜਿਸ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਪਿੰਡ ਸੈਦਪੁਰ ਅਤੇ ਗਿੱਦੜਪੁਰ ਵਿੱਚ ਵੀ ਮੋਬਾਈਲ ਐਲਈਡੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ 'ਤੇ ਆਧਾਰਿਤ ਇਹ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਸੰਗਤਾਂ ਨੂੰ ਦਿਖਾਈ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH