ਜਲਾਲਾਬਾਦ ਨੇੜੇ ਸਰਪੰਚ ਤੋਂ 50 ਹਜ਼ਾਰ ਦੀ ਲੁੱਟ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
ਜਲਾਲਾਬਾਦ, 26 ਜੁਲਾਈ (ਹਿੰ.ਸ.)| ਜਲਾਲਾਬਾਦ ਦੇ ਨੇੜੇ ਥਾਣਾ ਵੈਰੋਕਾ ਪੁਲਿਸ ਨੇ ਪਿੰਡ ਛਪੜੀਵਾਲਾ ਦੇ ਸਰਪੰਚ ਤੋਂ 50 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਾਰਦਾਤ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਗਹਿਰ
ਪੁਲਿਸ ਹਿਰਾਸਤ ’ਚ ਮੁਲਜ਼ਮ।


ਜਲਾਲਾਬਾਦ, 26 ਜੁਲਾਈ (ਹਿੰ.ਸ.)| ਜਲਾਲਾਬਾਦ ਦੇ ਨੇੜੇ ਥਾਣਾ ਵੈਰੋਕਾ ਪੁਲਿਸ ਨੇ ਪਿੰਡ ਛਪੜੀਵਾਲਾ ਦੇ ਸਰਪੰਚ ਤੋਂ 50 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਾਰਦਾਤ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ, ਜਿਸ ਦੌਰਾਨ ਮੁਲਜ਼ਮਾਂ ਦੇ ਮੋਟਰਸਾਈਕਲ ਦਾ ਨੰਬਰ ਸਪੱਸ਼ਟ ਨਜ਼ਰ ਆ ਗਿਆ। ਇਸੇ ਨੰਬਰ ਦੇ ਆਧਾਰ 'ਤੇ ਪੁਲਿਸ ਮੁਲਜ਼ਮਾਂ ਤੱਕ ਪਹੁੰਚੀ ਅਤੇ ਤਿੰਨਾਂ ਨੂੰ ਕਾਬੂ ਕਰ ਲਿਆ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਜਲਾਲਾਬਾਦ ਦੇ ਡੀਐੱਸਪੀ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਹ ਸਫ਼ਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਛਪੜੀਵਾਲਾ ਦੇ ਸਰਪੰਚ ਮਦਨ ਲਾਲ ਜਦੋਂ ਪਿੰਡ ਜੈਮਲ ਵਾਲਾ ਨੇੜੇ ਤੋਂ ਲੰਘ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਕੇ ਕਰੀਬ 50 ਹਜ਼ਾਰ ਰੁਪਏ ਦੀ ਲੁੱਟ ਕਰ ਲਈ ਸੀ। ਪੀੜਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਤਕਨੀਕੀ ਸਬੂਤਾਂ ਦੀ ਮਦਦ ਨਾਲ ਮੁਲਜ਼ਮਾਂ ਨੂੰ ਟ੍ਰੇਸ ਕਰ ਲਿਆ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨ ਸਿੰਘ ਅਤੇ ਪ੍ਰਿੰਸ ਦੋਵੇਂ ਵਾਸੀ ਗੋਵਿੰਦ ਨਗਰੀ, ਜਲਾਲਾਬਾਦ, ਅਤੇ ਰਾਹੁਲ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਰਨ ਸਿੰਘ ਅਤੇ ਪ੍ਰਿੰਸ ਖ਼ਿਲਾਫ਼ ਪਹਿਲਾਂ ਤੋਂ ਹੀ ਦੋ-ਦੋ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਤਿੰਨੇ ਮੁਲਜ਼ਮ ਸ਼ਾਤਿਰ ਕਿਸਮ ਦੇ ਹਨ ਅਤੇ ਪਹਿਲਾਂ ਵੀ ਲੁੱਟਪਾਟ ਵਰਗੀਆਂ ਵਾਰਦਾਤਾਂ ਵਿੱਚ ਸ਼ਾਮਲ ਰਹਿ ਚੁੱਕੇ ਹਨ।

ਪੁਲਿਸ ਪੁੱਛਗਿੱਛ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਸ੍ਰੀ ਅੰਮ੍ਰਿਤਸਰ ਸਾਹਿਬ ਚਲੇ ਗਏ ਸਨ। ਉੱਥੇ ਉਨ੍ਹਾਂ ਨੇ ਦੋ ਤੋਂ ਤਿੰਨ ਦਿਨ ਰਹਿ ਕੇ ਲੁੱਟੀ ਗਈ ਰਕਮ ਨਾਲ ਐਸ਼ੋ-ਆਰਾਮ ਕੀਤਾ ਅਤੇ ਆਪਣੇ ਸਰੀਰ 'ਤੇ ਟੈਟੂ ਵੀ ਬਣਵਾਏ। ਮੁਲਜ਼ਮਾਂ ਦਾ ਦਾਅਵਾ ਹੈ ਕਿ ਉਹ ਲੁੱਟੀ ਗਈ ਸਾਰੀ ਰਕਮ ਖਰਚ ਕਰ ਚੁੱਕੇ ਹਨ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਦੋ ਦਿਨ ਦੇ ਰਿਮਾਂਡ ਦੌਰਾਨ ਸਖ਼ਤੀ ਨਾਲ ਪੁੱਛਗਿੱਛ ਕਰਕੇ ਹੋਰ ਵਾਰਦਾਤਾਂ ਸਬੰਧੀ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande