ਭਾਰੀ ਮੀਂਹ ਕਾਰਨ ਰਣਜੀਤ ਸਾਗਰ ਡੈਮ ਦਾ ਜਲ ਪੱਧਰ ਵਧਿਆ, ਪ੍ਰਸ਼ਾਸਨ ਅਲਰਟ ਮੋਡ 'ਤੇ
ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਹਿਮਾਚਲ ਪ੍ਰਦੇਸ਼ ਅਤੇ ਪਠਾਨਕੋਟ ਦੇ ਉੱਪਰੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ ਕਾਰਨ ਪਠਾਨਕੋਟ ਸਥਿਤ ਰਣਜੀਤ ਸਾਗਰ ਡੈਮ (ਆਰਐੱਸਡੀ) ਦਾ ਜਲ ਪੱਧਰ ਵੱਧ ਕੇ 506 ਮੀਟਰ ਤੱਕ ਪਹੁੰਚ ਗਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਮੌਜੂਦਾ ਜਲ ਪੱਧਰ ਅਜੇ ਵੀ ਖ਼ਤਰੇ ਦ
ਭਾਰੀ ਮੀਂਹ ਕਾਰਨ ਰਣਜੀਤ ਸਾਗਰ ਡੈਮ ਦਾ ਜਲ ਪੱਧਰ ਵਧਿਆ, ਪ੍ਰਸ਼ਾਸਨ ਅਲਰਟ ਮੋਡ 'ਤੇ


ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਹਿਮਾਚਲ ਪ੍ਰਦੇਸ਼ ਅਤੇ ਪਠਾਨਕੋਟ ਦੇ ਉੱਪਰੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ ਕਾਰਨ ਪਠਾਨਕੋਟ ਸਥਿਤ ਰਣਜੀਤ ਸਾਗਰ ਡੈਮ (ਆਰਐੱਸਡੀ) ਦਾ ਜਲ ਪੱਧਰ ਵੱਧ ਕੇ 506 ਮੀਟਰ ਤੱਕ ਪਹੁੰਚ ਗਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਮੌਜੂਦਾ ਜਲ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ 528 ਮੀਟਰ ਤੋਂ 22 ਮੀਟਰ ਹੇਠਾਂ ਹੈ। ਫਿਰ ਵੀ ਪਹਾੜੀ ਇਲਾਕਿਆਂ ਵਿੱਚ ਰੁਕ-ਰੁਕ ਕੇ ਹੋ ਰਹੀ ਲਗਾਤਾਰ ਬਾਰਿਸ਼ ਨੂੰ ਦੇਖਦਿਆਂ ਡੈਮ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹੈ।

ਪਿਛਲੇ ਸਾਲ ਆਈ ਭਿਆਨਕ ਬਾੜ੍ਹ ਵਰਗੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਡੈਮ ਪ੍ਰਸ਼ਾਸਨ ਨੇ ਪਹਿਲਾਂ ਹੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਝੀਲ ਦੇ ਜਲ ਪੱਧਰ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪਾਣੀ ਦੇ ਪੱਧਰ ਵਿੱਚ ਹੋਣ ਵਾਲੇ ਹਰ ਬਦਲਾਅ 'ਤੇ ਨਜ਼ਰ ਰੱਖ ਰਹੀਆਂ ਹਨ।

ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਕੰਟਰੋਲ ਰੂਮ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ, ਤਾਂ ਜੋ ਲੋੜ ਪੈਣ 'ਤੇ ਡੈਮ ਦੇ ਹੇਠਲੇ ਇਲਾਕਿਆਂ ਦੇ ਲੋਕਾਂ ਨੂੰ ਸਮੇਂ ਸਿਰ ਚੇਤਾਵਨੀ ਜਾਰੀ ਕੀਤੀ ਜਾ ਸਕੇ।

ਰਣਜੀਤ ਸਾਗਰ ਡੈਮ ਦੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਮੁਨੀਸ਼ ਕੁਮਾਰ ਨੇ ਦੱਸਿਆ ਕਿ ਡੈਮ ਦੇ ਜਲ ਪੱਧਰ 'ਤੇ ਪ੍ਰਸ਼ਾਸਨ ਵੱਲੋਂ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਡੈਮ ਦਾ ਜਲ ਪੱਧਰ ਕਰੀਬ 506 ਮੀਟਰ ਹੈ, ਜਦਕਿ ਖ਼ਤਰੇ ਦਾ ਨਿਸ਼ਾਨ 528 ਮੀਟਰ ਹੈ। ਇਸ ਤਰ੍ਹਾਂ ਡੈਮ ਅਜੇ ਵੀ ਸੁਰੱਖਿਅਤ ਹੱਦਾਂ ਅੰਦਰ ਹੈ ਅਤੇ ਕਿਸੇ ਤਰ੍ਹਾਂ ਦਾ ਤੁਰੰਤ ਖ਼ਤਰਾ ਨਹੀਂ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਾਲ ਵਰਗੀ ਬਾੜ੍ਹ ਜਾਂ ਕਿਸੇ ਹੋਰ ਅਣਚਾਹੀ ਸਥਿਤੀ ਨੂੰ ਦੁਬਾਰਾ ਪੈਦਾ ਹੋਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਸੁਰੱਖਿਆ ਅਤੇ ਐਹਤਿਆਤੀ ਕਦਮ ਚੁੱਕੇ ਜਾ ਰਹੇ ਹਨ। ਡੈਮ ਪ੍ਰਸ਼ਾਸਨ ਹਾਲਾਤਾਂ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande