ਨੌਜਵਾਨਾਂ ਦੇ ਸੰਘਰਸ਼ ਨੇ ਹੰਕਾਰੀ ਸੱਤਾ ਨੂੰ ਝੁਕਾਇਆ: ਨੀਲ ਗਰਗ
ਬਠਿੰਡਾ, 26 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੇ ਦਾਅਵੇ ਨੂੰ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕਤੰਤਰ ਵਿੱਚ ਜਨਤਾ ਦੀ ਤਾਕਤ ਦਾ ਪ੍ਰਤੀਕ ਹੈ। ਨੀਲ ਗਰਗ ਨੇ ਜਾਰੀ ਬਿਆਨ ਵਿੱਚ ਕਿਹਾ
ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ


ਬਠਿੰਡਾ, 26 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੇ ਦਾਅਵੇ ਨੂੰ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕਤੰਤਰ ਵਿੱਚ ਜਨਤਾ ਦੀ ਤਾਕਤ ਦਾ ਪ੍ਰਤੀਕ ਹੈ।

ਨੀਲ ਗਰਗ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਅਸਤੀਫ਼ਾ ਨਹੀਂ, ਸਗੋਂ ਉਸ ਸੋਚ ਦੀ ਹਾਰ ਹੈ ਜੋ ਸਿੱਖਿਆ ਪ੍ਰਣਾਲੀ ਨਾਲ ਜੁੜੇ ਮਾਮਲਿਆਂ ਵਿੱਚ ਜਵਾਬਦੇਹੀ ਤੋਂ ਬਚਦੀ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਆਪਣੇ ਸ਼ਾਂਤਮਈ ਸੰਘਰਸ਼ ਰਾਹੀਂ ਸਾਬਤ ਕੀਤਾ ਹੈ ਕਿ ਲੋਕਤੰਤਰ ਵਿੱਚ ਜਨਤਾ ਦੀ ਆਵਾਜ਼ ਨੂੰ ਲੰਬੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕ ਵਿੱਚ ਖੜ੍ਹੀ ਰਹੀ ਹੈ ਅਤੇ ਸਿੱਖਿਆ ਪ੍ਰਣਾਲੀ ਵਿੱਚ ਕਥਿਤ ਬੇਨਿਯਮੀਆਂ, ਪ੍ਰੀਖਿਆਵਾਂ ਨਾਲ ਜੁੜੇ ਮਾਮਲਿਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦੀ ਰਹੀ ਹੈ।

ਨੀਲ ਗਰਗ ਨੇ ਕਿਹਾ ਕਿ ਇਹ ਘਟਨਾ ਕੇਂਦਰ ਸਰਕਾਰ ਲਈ ਸੰਦੇਸ਼ ਹੈ ਕਿ ਲੋਕਤੰਤਰ ਵਿੱਚ ਸਭ ਤੋਂ ਵੱਡੀ ਤਾਕਤ ਜਨਤਾ ਦੀ ਹੁੰਦੀ ਹੈ ਅਤੇ ਜਦੋਂ ਨੌਜਵਾਨ ਆਪਣੇ ਹੱਕਾਂ ਲਈ ਇਕੱਠੇ ਹੁੰਦੇ ਹਨ ਤਾਂ ਸਰਕਾਰਾਂ ਨੂੰ ਵੀ ਉਨ੍ਹਾਂ ਦੀ ਆਵਾਜ਼ ਸੁਣਨੀ ਪੈਂਦੀ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਅਸਤੀਫ਼ਾ ਹੀ ਕਾਫ਼ੀ ਨਹੀਂ ਹੈ। ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ, ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਪਾਰਦਰਸ਼ੀ ਜਾਂਚ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨੌਜਵਾਨਾਂ ਦਾ ਭਰੋਸਾ ਮੁੜ ਬਹਾਲ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande