ਆਮ ਆਦਮੀ ਕਲੀਨਿਕਾਂ ਦੀਆਂ ਓਪੀਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ
ਡਾਕਟਰਾਂ, ਫਾਰਮਾਸਿਸਟਾਂ ਤੇ ਕਲੀਨੀਕਲ ਅਸਿਸਟੈਂਟਾਂ ਨੇ ਮੰਗਾਂ ਨਾ ਮੰਨਣ ''ਤੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ ਸੰਗਰੂਰ, 27 ਜੁਲਾਈ (ਹਿੰ.ਸ.)| ਆਮ ਆਦਮੀ ਕਲੀਨਿਕ ਸਾਂਝੇ ਫਰੰਟ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ 27 ਜੁਲਾਈ ਤੋਂ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ
ਆਮ ਆਦਮੀ ਕਲੀਨਿਕਾਂ ਦੀਆਂ ਓਪੀਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ


ਡਾਕਟਰਾਂ, ਫਾਰਮਾਸਿਸਟਾਂ ਤੇ ਕਲੀਨੀਕਲ ਅਸਿਸਟੈਂਟਾਂ ਨੇ ਮੰਗਾਂ ਨਾ ਮੰਨਣ 'ਤੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ

ਸੰਗਰੂਰ, 27 ਜੁਲਾਈ (ਹਿੰ.ਸ.)| ਆਮ ਆਦਮੀ ਕਲੀਨਿਕ ਸਾਂਝੇ ਫਰੰਟ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ 27 ਜੁਲਾਈ ਤੋਂ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਦੀਆਂ ਓਪੀਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਫਰੰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।

ਸਾਂਝੇ ਫਰੰਟ ਦੇ ਪ੍ਰਧਾਨ ਵਿਸ਼ਾਲ ਕੁਮਾਰ ਅਤੇ ਜਸਵੀਰ ਕੌਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਨਿਭਾ ਰਹੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਜਬੂਰਨ ਇਹ ਕਦਮ ਚੁੱਕਣ ਲਈ ਮਜਬੂਰ ਹੋਏ ਹਨ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ, ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਈ ਵਾਰ ਮੰਗ-ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਹੀ ਮਿਲੇ ਹਨ।

ਸਾਂਝੇ ਫਰੰਟ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਲੱਖਾਂ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ, ਸਨਮਾਨਜਨਕ ਸੇਵਾ ਸ਼ਰਤਾਂ ਅਤੇ ਹੋਰ ਜਾਇਜ਼ ਮੰਗਾਂ ਅਜੇ ਵੀ ਅਣਸੁਲਝੀਆਂ ਪਈਆਂ ਹਨ।

ਫਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਗੱਲਬਾਤ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਗਿਆ ਤਾਂ ਓਪੀਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਅਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਸਾਂਝੇ ਫਰੰਟ ਨੇ ਇਹ ਵੀ ਕਿਹਾ ਕਿ ਜੇਕਰ ਇਸ ਹੜਤਾਲ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ, ਕਿਉਂਕਿ ਕਰਮਚਾਰੀਆਂ ਵੱਲੋਂ ਲੰਬੇ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਦੇ ਹੱਲ ਦੀ ਮੰਗ ਕੀਤੀ ਜਾ ਰਹੀ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande