ਅੰਮ੍ਰਿਤਸਰ 'ਚ ਸੜਕ ਕਿਨਾਰੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ
ਅੰਮ੍ਰਿਤਸਰ, 27 ਜੁਲਾਈ (ਹਿੰ.ਸ.)| ਅੰਮ੍ਰਿਤਸਰ ਦੇ ਘਨੂਪੁਰ ਕਾਲੇ ਬਾਈਪਾਸ ਸਥਿਤ ਸੀਪੀ ਗੇਟ ਨੰਬਰ-3 ਨੇੜੇ ਥਾਣਾ ਛੇਹਰਟਾ ਦੇ ਇਲਾਕੇ ਵਿੱਚ ਸੋਮਵਾਰ ਨੂੰ ਸੜਕ ਕਿਨਾਰੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ''ਤੇ ਪੁਲਿਸ ਮੌਕੇ ''ਤੇ ਪਹੁੰਚੀ ਅਤੇ ਲਾਸ਼ ਨ
ਅੰਮ੍ਰਿਤਸਰ 'ਚ ਸੜਕ ਕਿਨਾਰੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ


ਅੰਮ੍ਰਿਤਸਰ, 27 ਜੁਲਾਈ (ਹਿੰ.ਸ.)| ਅੰਮ੍ਰਿਤਸਰ ਦੇ ਘਨੂਪੁਰ ਕਾਲੇ ਬਾਈਪਾਸ ਸਥਿਤ ਸੀਪੀ ਗੇਟ ਨੰਬਰ-3 ਨੇੜੇ ਥਾਣਾ ਛੇਹਰਟਾ ਦੇ ਇਲਾਕੇ ਵਿੱਚ ਸੋਮਵਾਰ ਨੂੰ ਸੜਕ ਕਿਨਾਰੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।ਪੁਲਿਸ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 25 ਤੋਂ 26 ਸਾਲ ਦੇ ਵਿਚਕਾਰ ਹੈ। ਉਸ ਦਾ ਰੰਗ ਗੋਰਾ ਹੈ ਅਤੇ ਹਲਕੀ ਮੁੱਛ ਤੇ ਕਟੀ ਹੋਈ ਦਾੜ੍ਹੀ ਹੈ। ਨੌਜਵਾਨ ਨੇ ਕਾਲੇ ਰੰਗ ਦੀ ਟੀ-ਸ਼ਰਟ ਅਤੇ ਸਲੇਟੀ (ਗ੍ਰੇ) ਰੰਗ ਦਾ ਲੋਅਰ ਪਹਿਨਿਆ ਹੋਇਆ ਸੀ। ਉਸ ਦੀ ਖੱਬੀ ਬਾਂਹ 'ਤੇ 'ਬੇਬੇ ਬਾਪੂ' ਲਿਖਿਆ ਹੋਇਆ ਟੈਟੂ ਵੀ ਬਣਿਆ ਹੋਇਆ ਹੈ।ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਥਾਣਾ ਛੇਹਰਟਾ ਪੁਲਿਸ ਨੇ ਧਾਰਾ 194 ਬੀਐਨਐੱਸਐੱਸ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਨੌਜਵਾਨ ਦੀ ਪਛਾਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਹੂ-ਬ-ਹੂ ਵਰਣਨ ਵਾਲੇ ਨੌਜਵਾਨ ਬਾਰੇ ਕੋਈ ਜਾਣਕਾਰੀ ਹੋਵੇ ਜਾਂ ਕਿਸੇ ਪਰਿਵਾਰ ਦਾ ਮੈਂਬਰ ਲਾਪਤਾ ਹੋਵੇ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।ਜਾਣਕਾਰੀ ਦੇਣ ਲਈ ਥਾਣਾ ਛੇਹਰਟਾ ਦੇ ਮੁੱਖ ਅਧਿਕਾਰੀ ਨਾਲ 99155-41004, ਏਸੀਪੀ ਵੈਸਟ ਨਾਲ 98814-63463 ਜਾਂ ਪੁਲਿਸ ਕੰਟਰੋਲ ਰੂਮ ਦੇ ਨੰਬਰ 97810-00166 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੁਲਿਸ ਨੇ ਲੋਕਾਂ ਨੂੰ ਇਹ ਜਾਣਕਾਰੀ ਵੱਧ ਤੋਂ ਵੱਧ ਸਾਂਝੀ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਮ੍ਰਿਤਕ ਦੀ ਪਛਾਣ ਕਰਕੇ ਉਸ ਦੇ ਪਰਿਵਾਰ ਤੱਕ ਸੂਚਨਾ ਪਹੁੰਚਾਈ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande