ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੰਗਲੀ ਨੀਚੀ ਤੇ ਜੰਡਿਆਲੀ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ
ਸਾਹਨੇਵਾਲ, 27 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਗਲੀ ਨੀਚੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ
ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ।


ਸਾਹਨੇਵਾਲ, 27 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਗਲੀ ਨੀਚੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲੀ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ।ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ, ਆਪਣੇ ਟੀਚੇ ਨਿਰਧਾਰਤ ਕਰਨ ਅਤੇ ਜੀਵਨ ਵਿੱਚ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ, ਸਮਾਰਟ ਕਲਾਸਰੂਮ, ਲੋੜੀਂਦੇ ਸਿੱਖਿਆ ਸਾਧਨ ਅਤੇ ਵਿਦਿਆਰਥੀਆਂ ਲਈ ਹਰ ਸੰਭਵ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਹਰ ਬੱਚੇ ਨੂੰ ਬਰਾਬਰ ਦੇ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਉੱਚ ਪੱਧਰੀ ਅਤੇ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਹੈ। ਇਸੇ ਲਈ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਲੋੜੀਂਦੀ ਸਿੱਖਿਆ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਆਵੇ।ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦਾ ਮਿਆਰ ਲਗਾਤਾਰ ਉੱਚਾ ਹੋ ਰਿਹਾ ਹੈ ਅਤੇ ਮਾਪਿਆਂ ਦਾ ਭਰੋਸਾ ਵੀ ਇਨ੍ਹਾਂ ਸਕੂਲਾਂ ਪ੍ਰਤੀ ਵਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਲਈ ਅਜਿਹਾ ਸਿੱਖਿਆਕ ਮਾਹੌਲ ਤਿਆਰ ਕਰ ਰਹੀ ਹੈ, ਜਿਸ ਨਾਲ ਉਹ ਆਤਮ-ਵਿਸ਼ਵਾਸ ਨਾਲ ਆਪਣੀ ਪੜ੍ਹਾਈ ਪੂਰੀ ਕਰਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਸਕਣ।ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਦੋਵਾਂ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਸਕੂਲ ਬੈਗਾਂ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਨੂੰ ਪੜ੍ਹਾਈ ਲਈ ਹੋਰ ਉਤਸ਼ਾਹਿਤ ਕਰੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande