ਮੋਹਾਲੀ 'ਚ ਵਿਧਾਇਕ ਕੁਲਵੰਤ ਸਿੰਘ ਨੇ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਮੌਕੇ ’ਤੇ ਦਿੱਤੇ ਨਿਪਟਾਰੇ ਦੇ ਨਿਰਦੇਸ਼
ਮੋਹਾਲੀ, 27 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦੇ ਮਕਸਦ ਨਾਲ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਲਗਾਤਾਰ ਜਾਰੀ ਹਨ। ਇਸੇ ਕੜੀ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਵਾਰਡ ਨੰਬਰ
ਲੋਕ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।


ਮੋਹਾਲੀ, 27 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦੇ ਮਕਸਦ ਨਾਲ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਲਗਾਤਾਰ ਜਾਰੀ ਹਨ। ਇਸੇ ਕੜੀ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਵਾਰਡ ਨੰਬਰ 43, ਸੈਕਟਰ-116 (ਆਂਸਲ) ਵਿੱਚ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦਾ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਪਹਿਲੀ ਤਰਜੀਹ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 600 ਯੂਨਿਟ ਤੱਕ ਮੁਫ਼ਤ ਬਿਜਲੀ, ਰੋਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕਈ ਲੋਕ-ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਦਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੋਗ ਲਾਭਪਾਤਰੀਆਂ ਲਈ ਸਿਹਤ ਬੀਮਾ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ।ਵਿਧਾਇਕ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਕੌਂਸਲਰ, ਸਮਾਜ ਸੇਵੀ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਲੋਕਾਂ ਨੇ ਆਪਣੀਆਂ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande