ਆਸਟ੍ਰੇਲੀਆ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿੱਚ ਅੱਗ ਲੱਗਣ ਦੀ ਘਟਨਾ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਘਟਨਾ ਦੀ ਵਿਸਥਾਰਪੂਰਵਕ ਜਾਂਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਥਿਤੀ ਬਾਰੇ ਰਿਪੋਰਟ ਤਲਬਅੰਮ੍ਰਿਤਸਰ, 27 ਜੁਲਾਈ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਵਿੱਚ ਅੱਗ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ


ਘਟਨਾ ਦੀ ਵਿਸਥਾਰਪੂਰਵਕ ਜਾਂਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਥਿਤੀ ਬਾਰੇ ਰਿਪੋਰਟ ਤਲਬਅੰਮ੍ਰਿਤਸਰ, 27 ਜੁਲਾਈ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਹੋਏ ਭਾਰੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਿਆਂ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਅੱਗ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਸਮੁੱਚੀ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਨਿਊਜ਼ੀਲੈਂਡ ਦੀ ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਨੂੰ ਘਟਨਾ ਸਥਾਨ ਦਾ ਦੌਰਾ ਕਰਕੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਗੁਰਦੁਆਰੇ ਵਿੱਚ ਸਥਾਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਥਿਤੀ ਸਮੇਤ ਪੂਰੇ ਘਟਨਾਕ੍ਰਮ ਦੀ ਵਿਸਥਾਰਪੂਰਵਕ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਇਸ ਦੇ ਨਾਲ ਹੀ ਉਹ ਸਥਾਨਕ ਆਸਟ੍ਰੇਲੀਆਈ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਕੇ ਘਟਨਾ ਸਬੰਧੀ ਸਾਰੀ ਜਾਣਕਾਰੀ ਇਕੱਠੀ ਕਰਨਗੇ।ਜਥੇਦਾਰ ਨੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਪ੍ਰਬੰਧਕ ਕਮੇਟੀ ਨੂੰ ਵੀ ਹਦਾਇਤ ਕੀਤੀ ਕਿ ਉਹ ਇਸ ਘਟਨਾ ਦੀ ਸੁਤੰਤਰ ਅਤੇ ਵਿਸਥਾਰਪੂਰਵਕ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੂੰ ਭੇਜੇ।ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਅੱਜ ਦੁਨੀਆ ਦੇ ਕਈ ਦੇਸ਼ਾਂ ਵਿੱਚ ਵੱਸਦਾ ਹੈ ਅਤੇ ਜਿੱਥੇ ਵੀ ਸਿੱਖ ਵਸੇ ਹਨ, ਉੱਥੇ ਉਨ੍ਹਾਂ ਨੇ ਆਪਣੀ ਮਿਹਨਤ ਅਤੇ ਸ਼ਰਧਾ ਨਾਲ ਸੁੰਦਰ ਗੁਰਦੁਆਰੇ ਸਥਾਪਿਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੈ। ਉਨ੍ਹਾਂ ਆਸਟ੍ਰੇਲੀਆ ਦੀ ਸਿੱਖ ਸੰਗਤ ਨੂੰ ਧੀਰਜ, ਹੌਸਲੇ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦੀ ਅਪੀਲ ਕੀਤੀ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜ਼ੋਰ ਦੇ ਕੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾ ਸਕਣ ਅਤੇ ਗੁਰਦੁਆਰੇ ਦੀ ਮੁੜ ਉਸਾਰੀ ਲਈ ਯਤਨ ਕੀਤੇ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗੱਲ ਦੀ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਇਸ ਘਟਨਾ ਦੇ ਪਿੱਛੇ ਕਿਸੇ ਤਰ੍ਹਾਂ ਦੀ ਸ਼ਰਾਰਤ ਜਾਂ ਸਾਜ਼ਿਸ਼ ਤਾਂ ਨਹੀਂ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande