
ਜ਼ੀਰਕਪੁਰ, 27 ਜੁਲਾਈ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵਾਰਡ ਨੰਬਰ 8, 16 ਅਤੇ 17 ਤੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ 91ਵੀਂ, 92ਵੀਂ ਅਤੇ 93ਵੀਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਸ਼ਰਧਾਲੂਆਂ ਲਈ ਸੁਰੱਖਿਅਤ, ਆਰਾਮਦਾਇਕ ਅਤੇ ਸੁਵਿਧਾਜਨਕ ਆਵਾਜਾਈ ਦੀ ਵਿਵਸਥਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾ ਰਹੀ ਹੈ। ਇਸ ਮੌਕੇ ਵਾਰਡ ਇੰਚਾਰਜਾਂ, ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਹਾਜ਼ਰ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH