ਫਾਜ਼ਿਲਕਾ 'ਚ ਪੁਲਿਸ ਮੁਲਾਜ਼ਮ ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਐੱਸਐੱਸਪੀ ਗਗਨ ਅਜੀਤ ਸਿੰਘ ਦੀ ਸਖ਼ਤ ਕਾਰਵਾਈ, ਖੁਈਖੇੜਾ ਥਾਣੇ ''ਚ ਤਾਇਨਾਤ ਕਰਮਚਾਰੀ ਖ਼ਿਲਾਫ਼ ਕੇਸ ਦਰਜਫਾਜ਼ਿਲਕਾ, 27 ਜੁਲਾਈ (ਹਿੰ.ਸ.)| ਫਾਜ਼ਿਲਕਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਪੁਲਿਸ ਵਿਭਾਗ ਵਿੱਚ ਅਨੁਸ਼ਾਸਨਹੀਣਤਾ ਅਤੇ ਗਲਤ ਕਾਰਵਾਈਆਂ ਖ਼ਿਲਾਫ਼ ਇੱਕ ਹੋਰ ਸਖ਼ਤ ਕਦਮ ਚੁੱਕਦਿਆਂ ਥਾਣਾ ਖੁਈਖੇੜਾ
ਫਾਜ਼ਿਲਕਾ 'ਚ ਪੁਲਿਸ ਮੁਲਾਜ਼ਮ ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ


ਐੱਸਐੱਸਪੀ ਗਗਨ ਅਜੀਤ ਸਿੰਘ ਦੀ ਸਖ਼ਤ ਕਾਰਵਾਈ, ਖੁਈਖੇੜਾ ਥਾਣੇ 'ਚ ਤਾਇਨਾਤ ਕਰਮਚਾਰੀ ਖ਼ਿਲਾਫ਼ ਕੇਸ ਦਰਜਫਾਜ਼ਿਲਕਾ, 27 ਜੁਲਾਈ (ਹਿੰ.ਸ.)| ਫਾਜ਼ਿਲਕਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਪੁਲਿਸ ਵਿਭਾਗ ਵਿੱਚ ਅਨੁਸ਼ਾਸਨਹੀਣਤਾ ਅਤੇ ਗਲਤ ਕਾਰਵਾਈਆਂ ਖ਼ਿਲਾਫ਼ ਇੱਕ ਹੋਰ ਸਖ਼ਤ ਕਦਮ ਚੁੱਕਦਿਆਂ ਥਾਣਾ ਖੁਈਖੇੜਾ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਕਰਨੈਲ ਸਿੰਘ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਹੈ। ਦੋਸ਼ ਹੈ ਕਿ ਉਸ ਨੇ ਇੱਕ ਨੌਜਵਾਨ ਦੀ ਗੱਡੀ ਵਿੱਚ ਨਸ਼ੀਲੀਆਂ ਗੋਲੀਆਂ ਰੱਖ ਕੇ ਉਸ ਖ਼ਿਲਾਫ਼ ਝੂਠਾ ਮਾਮਲਾ ਬਣਾਇਆ ਸੀ।ਜਾਣਕਾਰੀ ਅਨੁਸਾਰ, ਥਾਣਾ ਖੁਈਖੇੜਾ ਵਿੱਚ ਲੜਕਾ-ਲੜਕੀ ਵਿਵਾਦ ਨਾਲ ਸਬੰਧਤ ਇੱਕ ਮਾਮਲਾ ਦਰਜ ਹੋਇਆ ਸੀ। ਦੋਸ਼ ਹੈ ਕਿ ਜਾਂਚ ਦੌਰਾਨ ਪੁਲਿਸ ਮੁਲਾਜ਼ਮ ਕਰਨੈਲ ਸਿੰਘ ਨੇ ਨੌਜਵਾਨ ਦੀ ਗੱਡੀ ਵਿੱਚ ਨਸ਼ੀਲੀਆਂ ਗੋਲੀਆਂ ਰਖਵਾ ਕੇ ਉਸ ਖ਼ਿਲਾਫ਼ ਕਾਰਵਾਈ ਕੀਤੀ।ਇਹ ਮਾਮਲਾ ਜਦੋਂ ਐੱਸਐੱਸਪੀ ਗਗਨ ਅਜੀਤ ਸਿੰਘ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਤੁਰੰਤ ਜਾਂਚ ਦੇ ਹੁਕਮ ਦਿੱਤੇ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਕਰਨੈਲ ਸਿੰਘ ਨੂੰ ਇਸੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਸਬੂਤਾਂ ਦੇ ਆਧਾਰ 'ਤੇ ਹੋਰ ਕਾਰਵਾਈ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐੱਸਐੱਸਪੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਪੁਲਿਸ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਚੁੱਕੀ ਹੈ। ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਦੋਸ਼ੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande