ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਗਤੀਵਿਧੀਆਂ ਦੀ ਸਮੀਖਿਆ
ਚੰਡੀਗੜ੍ਹ, 27 ਜੁਲਾਈ (ਹਿੰ.ਸ.)| ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਸੋਮਵਾਰ ਨੂੰ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ।


ਚੰਡੀਗੜ੍ਹ, 27 ਜੁਲਾਈ (ਹਿੰ.ਸ.)| ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਸੋਮਵਾਰ ਨੂੰ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ।

ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ।

ਕਮਿਸ਼ਨ ਵੱਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ 'ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ।

ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕੀਤੇ ਗਏ ਸਕੂਲਾਂ ਵਿੱਚ ਬਣਾਏ ਗਏ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ-ਸਮੇਂ 'ਤੇ ਉਚਿਤ ਰੱਖ-ਰਖਾਅ ਅਤੇ ਨਿਰੀਖਣ ਜ਼ਰੀਏ ਬਿਹਤਰ ਸਥਿਤੀ ਬਰਕਰਾਰ ਰੱਖੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਸਕੱਤਰ ਸੋਨਾ ਥਿੰਦ ਅਤੇ ਮੈਂਬਰ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਹਾਜ਼ਿਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande