ਜਲੰਧਰ 'ਚ 37 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗੱਡੀ ਕਾਬੂ, ਇੱਕ ਵਿਅਕਤੀ ਕਾਬੂ
ਜਲੰਧਰ, 27 ਜੁਲਾਈ (ਹਿੰ.ਸ.)| ਜਲੰਧਰ ਦੇ ਮਾਤਾ ਰਾਣੀ ਚੌਕ ਨੇੜੇ ਆਬਕਾਰੀ (ਐਕਸਾਈਜ਼) ਵਿਭਾਗ ਅਤੇ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ਼ ਸ਼ਰਾਬ ਨਾਲ ਭਰੀ ਇੱਕ ਗੱਡੀ ਕਾਬੂ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ''ਤੇ ਲਗਾਏ ਵਿਸ਼ੇਸ਼ ਨਾਕੇ ਦੌਰਾਨ ਗੱਡੀ ਦੀ ਤਲਾਸ਼ੀ ਲੈਣ ''ਤੇ ਕੁੱਲ 37 ਪੇਟੀਆਂ ਸ਼ਰਾ
ਜਲੰਧਰ 'ਚ 37 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗੱਡੀ ਕਾਬੂ, ਇੱਕ ਵਿਅਕਤੀ ਕਾਬੂ


ਜਲੰਧਰ, 27 ਜੁਲਾਈ (ਹਿੰ.ਸ.)| ਜਲੰਧਰ ਦੇ ਮਾਤਾ ਰਾਣੀ ਚੌਕ ਨੇੜੇ ਆਬਕਾਰੀ (ਐਕਸਾਈਜ਼) ਵਿਭਾਗ ਅਤੇ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ਼ ਸ਼ਰਾਬ ਨਾਲ ਭਰੀ ਇੱਕ ਗੱਡੀ ਕਾਬੂ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਲਗਾਏ ਵਿਸ਼ੇਸ਼ ਨਾਕੇ ਦੌਰਾਨ ਗੱਡੀ ਦੀ ਤਲਾਸ਼ੀ ਲੈਣ 'ਤੇ ਕੁੱਲ 37 ਪੇਟੀਆਂ ਸ਼ਰਾਬ ਬਰਾਮਦ ਹੋਈਆਂ। ਪੁਲਿਸ ਨੇ ਗੱਡੀ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਵਾਹਨ ਜ਼ਬਤ ਕਰ ਲਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਆਬਕਾਰੀ ਵਿਭਾਗ ਨੂੰ ਲਗਾਤਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਇੱਕ ਸ਼ੱਕੀ ਗੱਡੀ ਰਾਹੀਂ ਵੱਡੀ ਮਾਤਰਾ ਵਿੱਚ ਸ਼ਰਾਬ ਦੀ ਖੇਪ ਪਹੁੰਚਾਈ ਜਾ ਰਹੀ ਹੈ। ਇਸ ਸੂਚਨਾ ਦੇ ਆਧਾਰ 'ਤੇ ਆਬਕਾਰੀ ਅਧਿਕਾਰੀ ਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਪੁਲਿਸ ਨਾਲ ਮਿਲ ਕੇ ਮਾਤਾ ਰਾਣੀ ਚੌਕ ਨੇੜੇ ਨਾਕਾਬੰਦੀ ਕੀਤੀ। ਸ਼ੱਕੀ ਗੱਡੀ ਦੇ ਉੱਥੋਂ ਲੰਘਦੇ ਹੀ ਉਸ ਨੂੰ ਰੋਕ ਕੇ ਜਾਂਚ ਕੀਤੀ ਗਈ।

ਤਲਾਸ਼ੀ ਦੌਰਾਨ ਗੱਡੀ ਵਿੱਚੋਂ 37 ਪੇਟੀਆਂ ਸ਼ਰਾਬ ਬਰਾਮਦ ਹੋਈਆਂ। ਜਾਂਚ ਦੌਰਾਨ ਪਤਾ ਲੱਗਾ ਕਿ ਦੋ ਪੇਟੀਆਂ 'ਤੇ 'ਫੋਰ ਸੇਲ ਇਨ ਚੰਡੀਗੜ੍ਹ' ਲਿਖਿਆ ਹੋਇਆ ਸੀ, ਜਦਕਿ ਬਾਕੀ ਸਾਰੀਆਂ ਪੇਟੀਆਂ 'ਤੇ 'ਫੋਰ ਸੇਲ ਇਨ ਪੰਜਾਬ' ਦਰਜ ਸੀ। ਆਬਕਾਰੀ ਵਿਭਾਗ ਹੁਣ ਇਹ ਪਤਾ ਲਗਾ ਰਿਹਾ ਹੈ ਕਿ ਸ਼ਰਾਬ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ।

ਆਬਕਾਰੀ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਵਿਅਕਤੀ ਸਥਾਨਕ ਇਲਾਕੇ ਦਾ ਰਹਿਣ ਵਾਲਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਦਾ ਪਹਿਲਾਂ ਵੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਸਬੰਧ ਹੋ ਸਕਦਾ ਹੈ। ਫਿਲਹਾਲ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਰੈਕਟ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande