
ਪਟਿਆਲਾ, 28 ਜੁਲਾਈ (ਹਿੰ.ਸ.)| ਪਟਿਆਲਾ ਦਿਹਾਤੀ ਵਿੱਚ ਕਾਂਗਰਸ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਿੰਡ ਅਜਨੌਦਾ ਦੇ ਸਰਪੰਚ ਮਨਜਿੰਦਰ ਸਿੰਘ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪੰਜਾਬ ਦੇ ਸਿਹਤ ਮੰਤਰੀ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ 'ਆਪ' ਦਾ ਪੱਲਾ ਫੜਿਆ। ਇਸ ਮੌਕੇ ਪਾਰਟੀ ਦੇ ਦਿਹਾਤੀ ਪ੍ਰਧਾਨ ਅਤੇ ਪਟਿਆਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਫੁੱਲਾਂ ਦੇ ਹਾਰ ਅਤੇ ਸਿਰੋਪਾਓ ਦੇ ਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਨਜਿੰਦਰ ਸਿੰਘ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਿੰਡ ਅਜਨੌਦਾ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਅਤੇ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਮਨਜਿੰਦਰ ਸਿੰਘ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਪ੍ਰਤੀ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਆਪਣਾ ਯੋਗਦਾਨ ਪਾਉਣਗੇ। ਸਮਾਗਮ ਦੌਰਾਨ ਪਾਰਟੀ ਆਗੂ ਜੈ ਸ਼ੰਕਰ ਸ਼ਰਮਾ, ਅਮਨਦੀਪ ਸਿੰਘ ਭੁੱਲਰ, ਡਾ. ਹੇਮਰਾਜ ਅਜਨੌਦਾ, ਗੁਰੂਵਿੰਦਰ ਸਿੰਘ ਕਸਿਆਣਾ, ਸਰਪੰਚ ਪ੍ਰਿਤਪਾਲ ਸਿੰਘ ਲਚਕਾਣੀ ਅਤੇ ਸਤਵਿੰਦਰ ਸਿੰਘ ਬੰਡੌੜ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH