ਲੋਕ ਮਿਲਣੀ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਬਟਾਲਾ, 28 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ''ਤੇ ਹੀ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਨਿਰਦੇਸ਼ ਦਿੱਤੇ।ਇਸ ਮੌਕੇ ਸ਼ੈਰੀ ਕਲਸੀ ਨੇ ਕਿਹ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ


ਬਟਾਲਾ, 28 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਨਿਰਦੇਸ਼ ਦਿੱਤੇ।ਇਸ ਮੌਕੇ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਵਿੱਚ ਵੀ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨਾ ਅਤੇ ਬਟਾਲਾ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਾਏ ਜਾਣਗੇ।ਵਿਧਾਇਕ ਨੇ ਦੱਸਿਆ ਕਿ ਹਲਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਦੇ ਨਿਰਮਾਣ, ਸੀਵਰੇਜ ਪ੍ਰਬੰਧ, ਪਾਰਕਾਂ ਦੇ ਸੁੰਦਰੀਕਰਨ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande