ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ
ਚੰਡੀਗੜ੍ਹ, 28 ਜੁਲਾਈ (ਹਿੰ.ਸ.)| ਪੰਜਾਬੀ ਫ਼ਿਲਮ ''ਇਸ਼ਕਨਾਮਾ'' ਦੀ ਸਫਲਤਾ ਤੋਂ ਬਾਅਦ ਅਦਾਕਾਰ ਜੈ ਰੰਧਾਵਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਦੋਵਾਂ ਕਲਾਕਾਰਾਂ ਨੇ ਸੋਮਵਾਰ ਦੇਰ ਰਾਤ ਆਪਣੇ-ਆਪਣੇ ਸੋਸ਼ਲ ਮੀਡੀਆ ਖਾਤਿਆਂ ''ਤੇ ਦਰਸ਼ਨਾਂ ਦੀ
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਹੋਏ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ।


ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਸ਼ਹਿਨਾਜ਼ ਗਿੱਲ।


ਚੰਡੀਗੜ੍ਹ, 28 ਜੁਲਾਈ (ਹਿੰ.ਸ.)| ਪੰਜਾਬੀ ਫ਼ਿਲਮ 'ਇਸ਼ਕਨਾਮਾ' ਦੀ ਸਫਲਤਾ ਤੋਂ ਬਾਅਦ ਅਦਾਕਾਰ ਜੈ ਰੰਧਾਵਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਦੋਵਾਂ ਕਲਾਕਾਰਾਂ ਨੇ ਸੋਮਵਾਰ ਦੇਰ ਰਾਤ ਆਪਣੇ-ਆਪਣੇ ਸੋਸ਼ਲ ਮੀਡੀਆ ਖਾਤਿਆਂ 'ਤੇ ਦਰਸ਼ਨਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।ਗੁਰੂ ਘਰ ਵਿੱਚ ਮੱਥਾ ਟੇਕ ਕੇ ਦੋਵਾਂ ਨੇ ਆਪਣੀ ਫ਼ਿਲਮ ਦੀ ਸਫਲਤਾ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਜਿਕਰਯੋਗ ਹੈ ਕਿ 'ਇਸ਼ਕਨਾਮਾ' 24 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ ਅਤੇ ਦਰਸ਼ਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਬਾਅਦ ਦੋਵੇਂ ਕਲਾਕਾਰ ਆਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।ਸ਼ਹਿਨਾਜ਼ ਗਿੱਲ ਵੱਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਉਹ ਚਿੱਟੇ ਰੰਗ ਦੇ ਸੂਟ ਵਿੱਚ ਸਿਰ 'ਤੇ ਦੁਪੱਟਾ ਲੈ ਕੇ ਸ਼ਰਧਾ ਭਾਵ ਨਾਲ ਹੱਥ ਜੋੜੇ ਨਜ਼ਰ ਆ ਰਹੀ ਹੈ। ਉੱਥੇ ਹੀ ਜੈ ਰੰਧਾਵਾ ਜੀਨਸ ਅਤੇ ਟੀ-ਸ਼ਰਟ ਵਿੱਚ ਗੁਰੂ ਘਰ ਵਿੱਚ ਨਤਮਸਤਕ ਹੁੰਦੇ ਦਿਖਾਈ ਦਿੱਤੇ।ਫ਼ਿਲਮ 'ਇਸ਼ਕਨਾਮਾ' ਦੀ ਕਹਾਣੀ 1980 ਦੇ ਦਹਾਕੇ ਦੀ ਪਿਛੋਕੜ 'ਤੇ ਆਧਾਰਿਤ ਹੈ। ਇਸ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵਾਂ ਪਾਸਿਆਂ ਰਹਿਣ ਵਾਲੇ ਇੱਕ ਸਿੱਖ ਨੌਜਵਾਨ ਨਿੰਮਾ ਅਤੇ ਮੁਸਲਿਮ ਲੜਕੀ ਨਸੀਮਾ ਦੀ ਪ੍ਰੇਮ ਕਹਾਣੀ ਨੂੰ ਦਰਸਾਇਆ ਗਿਆ ਹੈ। ਫ਼ਿਲਮ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਸਰਹੱਦਾਂ, ਧਰਮ ਅਤੇ ਉਸ ਸਮੇਂ ਦੇ ਸਿਆਸੀ ਹਾਲਾਤ ਉਨ੍ਹਾਂ ਦੇ ਰਿਸ਼ਤੇ ਵਿੱਚ ਰੁਕਾਵਟ ਬਣਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande