ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਬਰਨਾਲਾ ਪਹੁੰਚੇ ਕੇਵਲ ਸਿੰਘ ਢਿੱਲੋਂ ਦਾ ਸਵਾਗਤ
ਬਰਨਾਲਾ, 28 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਗ੍ਰਹਿ ਜ਼ਿਲ੍ਹੇ ਬਰਨਾਲਾ ਪਹੁੰਚੇ ਕੇਵਲ ਸਿੰਘ ਢਿੱਲੋਂ ਦਾ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜ਼ਿਲ੍ਹੇ ਦੀ ਹੱਦ ’ਤੇ ਸਥਿਤ ਬਡਬਰ ਟੌਲ
ਬਰਨਾਲਾ ਪਹੁੰਚਣ ’ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕਰਦੇ ਹੋਏ ਆਗੂ ਤੇ ਵਰਕਰ।


ਬਰਨਾਲਾ, 28 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਗ੍ਰਹਿ ਜ਼ਿਲ੍ਹੇ ਬਰਨਾਲਾ ਪਹੁੰਚੇ ਕੇਵਲ ਸਿੰਘ ਢਿੱਲੋਂ ਦਾ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜ਼ਿਲ੍ਹੇ ਦੀ ਹੱਦ ’ਤੇ ਸਥਿਤ ਬਡਬਰ ਟੌਲ ਪਲਾਜ਼ਾ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਭਾਜਪਾ ਵਰਕਰਾਂ ਨੇ ਢੋਲ-ਧਮੱਕਿਆਂ ਅਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।ਭਾਜਪਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਨੀਟਾ ਅਤੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਜਵੰਦਾ ਦੀ ਅਗਵਾਈ ਹੇਠ ਕਰਵਾਏ ਗਏ ਸਵਾਗਤ ਸਮਾਗਮ ਵਿੱਚ ਹਜ਼ਾਰਾਂ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੂੰ 500 ਤੋਂ ਵੱਧ ਵਾਹਨਾਂ ਦੇ ਕਾਫ਼ਲੇ ਨਾਲ ਸ਼ਹਿਰ ਵਿੱਚ ਲਿਆਂਦਾ ਗਿਆ।ਸਵਾਗਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਰਨਾਲਾ ਨਾਲ ਉਨ੍ਹਾਂ ਦਾ ਵਿਸ਼ੇਸ਼ ਰਿਸ਼ਤਾ ਹੈ ਅਤੇ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ ਤੇ ਸਨਮਾਨ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ।ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਮੌਜੂਦਾ ਹਾਲਾਤਾਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਤੋਂ ਲੋਕ ਨਿਰਾਸ਼ ਹਨ ਅਤੇ ਸੂਬੇ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ’ਤੇ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ ਅਤੇ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ।ਸਮਾਗਮ ਦੌਰਾਨ ਭਾਜਪਾ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਆਗੂਆਂ ਨੇ ਇਸ ਇਕੱਠ ਨੂੰ ਸੰਗਠਨ ਦੀ ਮਜ਼ਬੂਤੀ ਅਤੇ ਮਾਲਵਾ ਖੇਤਰ ਵਿੱਚ ਭਾਜਪਾ ਦੇ ਵਧਦੇ ਆਧਾਰ ਦਾ ਸੰਕੇਤ ਦੱਸਿਆ। ਸਮਾਗਮ ਦੌਰਾਨ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨੇ ਕੇਵਲ ਸਿੰਘ ਢਿੱਲੋਂ ਨੂੰ ਸਨਮਾਨਿਤ ਕਰਦੇ ਹੋਏ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਵੀ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande